26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 30 ਤੋਂ 'ਆਪ' ਉਮੀਦਵਾਰ ਰਾਜ ਰਾਣੀ ਵਲੋਂ ਚੋਣ ਮੁਹਿੰਮ ਤੇਜ਼

ਅਜੀਤ ਡੈਸਕ 23-05-2026
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 30 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਾਜ ਰਾਣੀ ਵਲੋਂ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਦੇ ਸਪੁੱਤਰ ਪ੍ਰੀਤ ਬੇਦੀ ਵੀ ਸਮਾਜ ਸੇਵਾ ਲਈ ਲੰਮੇ ਸਮੇਂ ਤੋਂ ਸਰਗਰਮ ਹਨ | ਉਨ੍ਹਾਂ ਆਪਣੀ ਚੋਣ ਮੁਹਿੰਮ ਨੂੰ ਵੱਖਰੇ ਤਰੀਕੇ ਨਾਲ ਚਲਾਉਂਦਿਆਂ ਪ੍ਰਚਾਰ ਦੇ ਨਾਲ-ਨਾਲ ਵਾਰਡ ਨੰਬਰ 30 ਦੀਆਂ ਗਲੀਆਂ ਵਿਚ ਸਫ਼ਾਈ ਕਰਵਾਈ ਅਤੇ ਹਰ ਇਕ ਗਲੀ ਵਿਚ ਆਪਣੇ ਨਿੱਜੀ ਖ਼ਰਚੇ 'ਤੇ ਸਟਰੀਟ ਲਾਈਟ ਲਗਵਾ ਕੇ ਦਿੱਤੀ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ | ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ ਲੋਕ ਭਲਾਈ ਦੇ ਕੰਮਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੀਵਰੇਜ ਪਾਉਣ ਤੋਂ ਇਲਾਵਾ ਹੋਰ ਮੁੱਢਲੀਆਂ ਸਹੂਲਤਾਂ ਲੋਕਾਂ ਨੂੰ ਦੇਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ | ਇਸ ਤੋਂ ਇਲਾਵਾ ਵੱਖ-ਵੱਖ ਗਾਰੰਟੀਆਂ ਨੂੰ ਪੂਰਾ ਕਰਕੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕੰਮ ਦੇ ਆਧਾਰ 'ਤੇ ਵੋਟ ਮੰਗ ਰਹੀ ਹੈ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 30 ਦੀਆਂ ਸਾਰੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਪ੍ਰੀਤ ਬੇਦੀ ਨੇ ਦੱਸਿਆ ਕਿ ਵਾਰਡ ਵਿਚ ਨੁੱਕੜ ਮੀਟਿੰਗਾਂ ਤੋਂ ਇਲਾਵਾ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕੀਤਾ ਗਿਆ | ਲੋਕਾਂ ਵਲੋਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਵੇਖਦਿਆਂ ਚੰਗਾ ਹੁੰਗਾਰਾ ਦਿੱਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਜਗਮੀਤ ਸਿੰਘ ਬਰਾੜ ਵਲੋਂ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ 'ਆਪ' ਵਰਕਰਾਂ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਮੁਹਿੰਮ 'ਚ ਤੇਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।