26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹਨੀ ਫ਼ੱਤਣਵਾਲਾ ਵਲੋਂ ਉਮੀਦਵਾਰ ਸੁਰਿੰਦਰ ਸਿੰਘ ਸ਼ਿੰਦੂ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 23-05-2026
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀ ਸੀਟ ਤੋਂ ਵਾਰਡ ਨੰਬਰ 10 ਤੋਂ ਚੋਣਾਂ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਸ਼ਿੰਦੂ ਖੱਤਰੀ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ | ਇਸ ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਭਰਪੂਰ ਹੁੰਗਾਰਾ ਮਿਲਿਆ ਅਤੇ ਸੁਰਿੰਦਰ ਸਿੰਘ ਸ਼ਿੰਦੂ ਖੱਤਰੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦਾ ਭਰੋਸਾ ਦਿਵਾਇਆ | ਹਨੀ ਫ਼ੱਤਣਵਾਲਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ 31 ਵਾਰਡਾਂ 'ਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ | ਇਸ ਮੌਕੇ ਸੁਮੇਰ ਸਿੰਘ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗੁਰਪਾਲ ਸਿੰਘ ਪਾਲੀ, ਹਰਮਨ ਸੰਧੂ, ਅੰਮਿ੍ਤਪਾਲ ਸਿੰਘ, ਮੁਕੇਸ਼ ਕੁਮਾਰ ਬਰੀਵਾਲਾ, ਹਰਜਿੰਦਰ ਸਿੰਘ ਹੈਰੀ, ਗੋਲੂ ਚੌਧਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਪਿੰਡ ਆਸਰੋਂ, ਡੇਰਾ ਬਾਬਾ ਬਦਲੀਸ਼ੇਰ, ਬਲਾਚੌਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 4 ਤੇ 5 ਦੇ ਉਮੀਦਵਾਰਾਂ ਦੇ ਹੱਕ 'ਚ ਵਿਸ਼ਾਲ ਚੋਣ ਜਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।