22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਤਰ ਰਾਸ਼ਟਰੀ ਓਲੰਪਿਆਡ 'ਚ ਜਿੱਤੇ ਤਗਮੇ

ਅਜੀਤ ਡੈਸਕ 23-05-2026
ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਚ ਅੰਤਰਰਾਸ਼ਟਰੀ ਸਿਲਵਰ ਜ਼ੋਨ ਓਲੰਪਿਆਡ ਵਿਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਅੰਗਰੇਜ਼ੀ ਓਲੰਪਿਆਡ ਵਿਚ ਵਿਦਿਆਰਥੀਆਂ ਨੇ 5 ਸੋਨੇ, 8 ਚਾਂਦੀ ਅਤੇ 8 ਕਾਂਸੀ ਦੇ ਤਗਮੇ ਹਾਸਿਲ ਕੀਤੇ | ਇਸੇ ਤਰ੍ਹਾਂ ਗਣਿਤ ਓਲੰਪਿਆਡ ਵਿਚ 5 ਸੋਨੇ, 5 ਚਾਂਦੀ ਅਤੇ 3 ਕਾਂਸੀ ਤਗਮੇ ਜਿੱਤੇ | ਤਰਕ ਅਤੇ ਯੋਗਤਾ (ਰੀਜਨਿੰਗ) ਓਲੰਪਿਆਡ ਵਿਚ 1 ਸੋਨੇ ਅਤੇ 1 ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਵਿਗਿਆਨ ਓਲੰਪਿਆਡ ਵਿਚ ਵਿਦਿਆਰਥੀਆਂ ਨੇ 5 ਸੋਨੇ, 4 ਚਾਂਦੀ ਤੇ 4 ਕਾਂਸੀ ਦੇ ਤਗਮੇ ਜਿੱਤੇ | ਪ੍ਰਤਿਭਾ ਖੋਜ (ਟੈਲੇਂਟ ਹੰਟ) ਓਲੰਪਿਆਡ ਵਿਚ 4 ਸੋਨੇ, 4 ਚਾਂਦੀ ਅਤੇ 4 ਕਾਂਸੀ ਦੇ ਤਗਮੇ ਅਤੇ ਸਟੈਮ ਓਲੰਪਿਆਡ ਵਿਚ 1 ਸੋਨੇ, 1 ਚਾਂਦੀ ਅਤੇ 1 ਕਾਂਸੀ ਦਾ ਤਗਮਾ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਟੁਰਨਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਅੰਤਰਰਾਸਟਰੀ ਮੁਕਾਬਲੇ ਬੱਚਿਆਂ ਵਿਚ ਸਿੱਖਣ ਦੀ ਲਗਨ, ਮੁਕਾਬਲੇ ਦੀ ਭਾਵਨਾ ਅਤੇ ਆਤਮ-ਵਿਸਵਾਸ਼ ਪੈਦਾ ਕਰਦੇ ਹਨ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਸਮੂਹ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਵਲੋਂ ਮੁਫ਼ਤ ਮੱਲ੍ਹਮ ਪੱਟੀ ਸੇਵਾ ਦੀ ਸ਼ੁਰੂਆਤ ਅਗਲੀ ਖ਼ਬਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਅਕਾਲੀ ਆਗੂਆਂ 'ਤੇ ਪਏ ਪਰਚੇ ਦੀ ਨਿਖੇਧੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।