10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ <br/>

ਅਜੀਤ ਡੈਸਕ 24-05-2026
ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਸੰਜੂ ਪੁੱਤਰ ਹਾਕੂ ਰਾਮ ਅਤੇ ਕੁਲਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਇਸੇ ਤਰ੍ਹਾਂ ਹੀ ਹੌਲਦਾਰ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਸਥਾਨਕ ਖੰਡ ਮਿੱਲ ਵਿਚੋਂ ਕੁਲਵਿੰਦਰ ਸਿੰਘ ਉਰਫ਼ ਕਿੰਦਰ ਪੱਤਰ ਕੁਲਦੀਪ ਸਿੰਘ ਵਾਸੀ ਫਿਰੋਜ਼ਪੁਰ ਅਤੇ ਗੁਰਸੇਵਕ ਸਿੰਘ ਪੁੱਤਰ ਸੋਨਾ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ ਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਸਕੂਲੀ ਬੱਚਿਆਂ ਦੀ ਸਹੂਲਤ ਲਈ ਫਰਿਜ ਅਤੇ ਆਰ.ਓ. ਫਿਲਟਰ ਲਵਾਇਆ <br/> ਅਗਲੀ ਖ਼ਬਰ 3.16 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।