11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰ: 7 ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਕੌਰ ਸੰਧੂ ਨੇ ਚੋਣ ਮੁਹਿੰਮ ਭਖਾਈ <br/>

ਅਜੀਤ ਡੈਸਕ 24-05-2026
ਫ਼ਰੀਦਕੋਟ, 23 ਮਈ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਵਾਰਡ ਨੰਬਰ : 7 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਸੰਧੂ ਸੁਪਤਨੀ ਅਮਰਜੀਤ ਸਿੰਘ ਸੰਧੂ ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ | ਉਨ੍ਹਾਂ ਆਪਣੇ ਸਮਰਥਕਾਂ ਨਾਲ ਵਾਰਡ ਦੇ ਘਰ ਘਰ ਜਾ ਕੇ ਆਪਣੇ ਹੱਕ 'ਚ ਵੋਟਾਂ ਮੰਗੀਆਂ | ਚੋਣ ਪ੍ਰਚਾਰ ਦੌਰਾਨ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਕਿ ਅਮਰਜੀਤ ਸਿੰਘ ਸੰਧੂ ਇਕ ਬੇਦਾਗ, ਇਮਾਨਦਾਰ ਅਤੇ ਲੋਕਾਂ ਲਈ ਸੇਵਾ ਕਰਨ ਵਾਲੇ ਵਿਅਕਤੀ ਹਨ | ਉਨ੍ਹਾਂ ਅਪੀਲ ਕੀਤੀ ਕਿ ਵਾਰਡ ਨੰਬਰ 7 ਤੋਂ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਕੌਰ ਸੰਧੂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਨਗਰ ਕੌਂਸਲ ਵਿਚ ਭੇਜਿਆ ਜਾਵੇ ਤਾਂ ਕਿ ਵਾਰਡ ਦੇ ਵਿਕਾਸ 'ਚ ਤੇਜ਼ੀ ਲਿਆਂਦੀ ਜਾ ਸਕੇ | ਕਿੱਕੀ ਢਿੱਲੋਂ ਨੇ ਕਿਹਾ ਕਿ ਵਾਰਡ ਦਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ | ਅਮਰਜੀਤ ਸਿੰਘ ਸੰਧੂ ਨੇ ਕਿਹਾ ਕਿ ਸਾਰਾ ਵਾਰਡ ਉਨ੍ਹਾਂ ਨੂੰ ਬਹੁਤ ਸਹਿਯੋਗ ਦੇ ਰਿਹਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਸ ਵਾਰਡ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤੇਗਾ | ਉਨ੍ਹਾਂ ਵਾਰਡ ਵਾਸੀਆਂ ਨਾਲ ਵਾਅਦਾ ਕੀਤਾ ਕਿ ਵਿਕਾਸ ਦੇ ਜਿਹੜੇ ਕੰਮ ਅਧੂਰੇ ਰਹਿ ਗਏ ਹਨ ਜਾਂ ਅਜੇ ਸ਼ੁਰੂ ਹੀ ਨਹੀ ਹੋਏ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ | ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਵੀ ਸੁਖਵਿੰਦਰ ਕੌਰ ਸੰਧੂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਭਾਰੀ ਗਿਣਤੀ 'ਚ ਵਾਰਡ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਦਰਸ਼ਨ ਸਿੰਘ ਢਿੱਲਵਾਂ ਨੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ <br/> ਅਗਲੀ ਖ਼ਬਰ ਵਾਰਡ ਨੰ: 13 ਤੋਂ ਕਾਂਗਰਸੀ ਉਮੀਦਵਾਰ ਵਰਦੀਪ ਕੌਰ ਸੰਧੂ ਨੇ ਘਰ-ਘਰ ਵੋਟਾਂ ਮੰਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।