11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੰਜਾਬ ਨੂੰ ਕੰਗਾਲ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਲੋੜ- ਬੈਂਸ ਕਾਂਗਰਸੀ ਉਮੀਦਵਾਰ ਰਮਨਪ੍ਰੀਤ ਕੌਰ ਧਾਲੀਵਾਲ ਦੇ ਹੱਕ ਵਿਚ ਕੀਤਾ ਚੋਣ ਜਲਸੇ ਨੂੰ ਸੰਬੋਧਨ

ਅਜੀਤ ਡੈਸਕ 24-05-2026
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਰ ਸ਼ਾਮ ਕਾਂਗਰਸ ਪਾਰਟੀ ਦੀ ਵਾਰਡ ਨੰਬਰ 15 ਤੋਂ ਉਮੀਦਵਾਰ ਰਮਨਪ੍ਰੀਤ ਕੌਰ ਧਾਲੀਵਾਲ ਪਤਨੀ ਰਣਜੀਤ ਸਿੰਘ ਧਾਲੀਵਾਲ ਦੇ ਹੱਕ ਵਿੱਚ ਵਿਸ਼ਾਲ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਕੰਗਾਲ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ | ਉਨ੍ਹਾਂ ਰਮਨਪ੍ਰੀਤ ਕੌਰ ਧਾਲੀਵਾਲ ਨੂੰ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਰਣਜੀਤ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਗੰਧੜ ਅਤੇ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਧਰਮਜੀਤ ਸਿੰਘ ਬੋਨੀ ਬੇਦੀ, ਹਰਬੰਸ ਸਿੰਘ ਸਿੱਧੂ, ਮਨਿੰਦਰ ਸਿੰਘ ਚੋਪੜਾ ਅਤੇ ਹੋਰ ਆਗੂ ਹਾਜ਼ਰ ਸਨ | ਉਪਰੰਤ ਉਨ੍ਹਾਂ ਵਾਰਡ ਨੰਬਰ 12 ਤੋਂ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਮਿੰਟੂ ਕੰਗ ਅਤੇ ਵਾਰਡ ਨੰਬਰ 16 ਤੋਂ ਕਾਂਗਰਸੀ ਉਮੀਦਵਾਰ ਗੁਰਬਿੰਦਰ ਕੌਰ ਪਤੰਗਾ ਦੇ ਹੱਕ ਵਿੱਚ ਵੀ ਚੋਣ ਜਲਸੇ ਨੂੰ ਸੰਬੋਧਨ ਕੀਤਾ |
ਪਿਛਲੀ ਖ਼ਬਰ ਸੇਵਾ ਮੁਕਤ ਮੁੱਖ ਅਧਿਆਪਕਾ ਨੇ ਸਰਕਾਰੀ ਸਕੂਲ ਨੂੰ ਐਲ.ਈ.ਡੀ. ਅਤੇ ਲਿਖਣ ਸਮੱਗਰੀ ਦਿੱਤੀ <br/> ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ 'ਆਪ' ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।