11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ : 9 ਤੋਂ ਉਮੀਦਵਾਰ ਬੀਬੀ ਜਸਵੀਰ ਕੌਰ ਸਿੰਗਲਾ ਦੇ ਚੋਣ ਦਫ਼ਤਰ ਦਾ ਉਦਘਾਟਨ

ਅਜੀਤ ਡੈਸਕ 24-05-2026
ਜੈਤੋ, 23 ਮਈ (ਗੁਰਮੀਤਪਾਲ ਰੋੜੀਕਪੂਰਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਉਮੀਦਵਾਰ ਬੀਬੀ ਜਸਵੀਰ ਕੌਰ ਸਿੰਗਲਾ ਪਤਨੀ ਹਰੀ ਕਿ੍ਸ਼ਨ ਸਿੰਗਲਾ ਦੇ ਹੱਕ 'ਚ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਆਗੂ ਗੁੁਰਚੇਤ ਸਿੰਘ ਢਿੱਲੋਂ, ਨਿਰਮਲ ਸਿੰਘ ਨਿੰਮਾ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਨੌਜਵਾਨ ਆਗੂ ਗੁਰਬੀਰ ਸਿੰਘ ਬਰਾੜ ਦੀ ਹਾਜ਼ਰੀ 'ਚ ਰੋਡ ਸ਼ੋਅ ਕੱਢਿਆ ਗਿਆ | ਸੂਬਾ ਸਿੰਘ ਬਾਦਲ ਵਲੋਂ ਚੋਣ ਦਫ਼ਤਰ ਦਾ ਰਸਮੀਂ ਉਦਘਾਟਨ ਕੀਤਾ ਗਿਆ | ਬੀਬੀ ਜਸਵੀਰ ਕੌਰ ਸਿੰਗਲਾ ਨੇ ਨਗਰ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਵਾਰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ | ਇਸ ਮੌਕੇ ਭਗਵਾਨ ਦਾਸ, ਰੇਸ਼ਮ ਰਾਣੀ, ਜਮਨਾ ਦੇਵੀ, ਮੰਜ਼ੂ ਰਾਣੀ, ਮਹਿੰਦਰ ਕੌਰ, ਅਜੈ ਸਿੰਗਲਾ, ਭੀਮ ਸੈਨ, ਰਾਜਵੀਰ ਸਿੰਗਲਾ, ਸੰਜੇ ਸਿੰਗਲਾ, ਗੋਰਾ ਲਾਲ ਅਤੇ ਓਮ ਪ੍ਰਕਾਸ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਬਾਜ਼ ਸਿੰਘ ਸਿੱਧੂ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਜਨ ਸਭਾਵਾਂ ਨੂੰ ਕੀਤਾ ਸੰਬੋਧਨ <br/> ਅਗਲੀ ਖ਼ਬਰ ਭਾਜਪਾ ਉਮੀਦਵਾਰ ਜਗਜੀਤ ਕੌਰ ਢਿੱਲੋਂ ਦੇ ਹੱਕ 'ਚ ਜਗਮੀਤ ਸਿੰਘ ਬਰਾੜ ਵਲੋਂ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।