15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸੂਬਾ ਸਿੰਘ ਬਾਦਲ ਤੇ ਗੁਰਚੇਤ ਸਿੰਘ ਢਿੱਲੋਂ ਵਲੋਂ ਵੋਟਰਾਂ ਦਾ ਦਿਲੋਂ ਧੰਨਵਾਦ

ਅਜੀਤ ਡੈਸਕ 30-05-2026
ਜੈਤੋ, 29 ਮਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰਾਂ ਨੂੰ ਮਿਲੇ ਭਰਵੇਂ ਸਮਰਥਨ ਤੋਂ ਉਤਸ਼ਾਹਿਤ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਵਲੋਂ ਸ਼ਹਿਰ ਵਾਸੀਆਂ, ਪਾਰਟੀ ਆਗੂਆਂ, ਵਰਕਰਾਂ, ਵੋਟਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੈਤੋ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸ਼ਲਾਘਾਯੋਗ ਕੰਮ ਕੀਤਾ ਹੈ | ਵੱਖ-ਵੱਖ ਵਾਰਡਾਂ ਵਿਚ ਅਕਾਲੀ ਦਲ (ਬਾਦਲ) ਦੇ ਉਮੀਦਵਾਰਾਂ ਨੂੰ ਮਿਲਿਆ ਵੱਡਾ ਜਨ ਸਮਰਥਨ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਅੱਜ ਵੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਵਿਕਾਸ ਮੁਖੀ ਸੋਚ ਅਤੇ ਜਨਸੇਵਾ ਵਾਲੀ ਰਾਜਨੀਤੀ 'ਤੇ ਪੂਰਾ ਵਿਸ਼ਵਾਸ ਰੱਖਦੇ ਹਨ | ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਮਿਲੇ ਪਿਆਰ, ਸਤਿਕਾਰ ਅਤੇ ਸਹਿਯੋਗ ਨੂੰ ਉਹ ਜ਼ਿੰਦਗੀ ਭਰ ਨਹੀਂ ਭੁੱਲਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਥਾਵਾਂ 'ਤੇ ਧੱਕੇਸ਼ਾਹੀ ਅਤੇ ਪ੍ਰਸ਼ਾਸਨਿਕ ਦਬਾਅ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਜਾਗਰੂਕ ਵੋਟਰਾਂ ਨੇ ਨਿਡਰ ਹੋ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦਿਆਂ ਲੋਕਤੰਤਰ ਦੀ ਜਿੱਤ ਯਕੀਨੀ ਬਣਾਈ | ਸੂਬਾ ਸਿੰਘ ਬਾਦਲ ਅਤੇ ਗੁਰਚੇਤ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਨੇ ਆਪਣੇ ਕੀਮਤੀ ਵੋਟ ਰਾਹੀਂ ਸੱਚਾਈ, ਇਨਸਾਫ਼ ਅਤੇ ਲੋਕ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਹੇਗਾ ਅਤੇ ਜੈਤੋ ਸ਼ਹਿਰ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ ਅਤੇ ਲੋਕ ਮਸਲਿਆਂ ਲਈ ਸੰਘਰਸ਼ ਲਗਾਤਾਰ ਜਾਰੀ ਰੱਖੇਗਾ |
ਪਿਛਲੀ ਖ਼ਬਰ ਅਕਾਲੀ ਦਲ (ਬ) ਦੇ ਪਤੀ-ਪਤਨੀ ਨੇ 6ਵੀਂ ਵਾਰ ਨਗਰ ਕੌਂਸਲ ਚੋਣਾਂ 'ਚ ਦਰਜ ਕੀਤੀ ਜਿੱਤ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਭਾਰਤ ਸਕਾਊਟ ਅਤੇ ਗਾਈਡ ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।