11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਸਕੂਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਵੈਨ ਚਾਲਕ ਕਾਬੂ <br/>

ਅਜੀਤ ਡੈਸਕ 31-05-2026
ਫ਼ਰੀਦਕੋਟ, 30 ਮਈ (ਸਰਬਜੀਤ ਸਿੰਘ)–ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੀ ਮਾਸੂਮ ਨਾਬਾਲਗ ਲੜਕੀ ਨਾਲ ਸਕੂਲ ਦੇ ਹੀ ਵੈਨ ਚਾਲਕ ਵਲੋਂ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪੀੜਤ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਸਕੂਲ ਦੀ ਵੈਨ ਦੇ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਜ਼ਿਲ੍ਹੇ ਦੇ ਹੀ ਇਕ ਪਿੰਡ ਦੀ ਔਰਤ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਉਸ ਦੀ 11 ਸਾਲਾਂ ਦੀ ਲੜਕੀ ਜੋ ਕਿ ਸੱਤਵੀਂ ਜਮਾਤ ਵਿਚ ਪੜ੍ਹਦੀ ਹੈ, ਨਾਲ ਸਕੂਲ ਦੀ ਵੈਨ ਦੇ ਚਾਲਕ ਵਲੋਂ ਕਥਿਤ ਜਬਰ ਜਿਨਾਹ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਲੜਕੀ ਦੀ ਤਬੀਅਤ ਖਰਾਬ ਹੋਈ ਤਾਂ ਲੜਕੀ ਵਲੋਂ ਸਾਰੀ ਘਟਨਾਂ ਉਨ੍ਹਾਂ ਨੂੰ ਦੱਸੀ | ਜਿਸ ਤੋਂ ਬਾਅਦ ਉਨ੍ਹਾਂ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ | ਤਫਤੀਸ਼ੀ ਅਧਿਕਾਰੀ ਐਸ.ਆਈ. ਮਮਤਾ ਰਾਣੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਕਥਿਤ ਦੋਸ਼ੀ ਬੱਬਲਦੀਪ ਸਿੰਘ ਪੁੱਤਰ ਜਸਕਰਨ ਸਿੰਘ ਖ਼ਿਲਾਫ਼ ਪਾਸਕੋ ਐਕਟ ਅਤੇ ਬੀ.ਐਨ.ਐੱਸ. ਦੀ ਧਾਰਾ 65 (2) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਲੋਕਾਂ ਦੀ ਸੇਵਾ ਹੋਰ ਤਕੜੇ ਹੋ ਕੇ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ- ਕੁਸ਼ਲਦੀਪ ਸਿੰਘ ਢਿੱਲੋਂ ਅਗਲੀ ਖ਼ਬਰ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ 'ਚ ਪ੍ਰਸ਼ਾਸਨ ਰਿਹਾ ਨਾਕਾਮਯਾਬ-ਕਰਨ ਦੁਲੱਟ ਭਗਤੂਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।