12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਾਊਾਟ ਲਿਟਰਾ ਜ਼ੀ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 31-05-2026
ਫ਼ਰੀਦਕੋਟ, 30 ਮਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਿਖੇ ਮਾਪੇ-ਅਧਿਆਪਕ ਮੀਟਿੰਗ (ਪੀਟੀਐਮ) ਕਰਵਾਈ ਗਈ | ਇਸ ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ 'ਤੇ ਚਰਚਾ ਕਰਨਾ ਅਤੇ ਮਾਪਿਆਂ ਨੂੰ ਅਕਾਦਮਿਕ ਸ਼ੈਸ਼ਨ 2026-27 ਲਈ ਯੋਜਨਾਬੱਧ ਪਾਠਕ੍ਰਮ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਸੀ | ਮੀਟਿੰਗ 'ਚ ਅਧਿਆਪਕਾਂ ਨੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਨਵੇਂ ਸ਼ੈਸਨ ਲਈ ਅਕਾਦਮਿਕ ਸਿਲੇਬਸ, ਅਧਿਆਪਨ ਵਿਧੀਆਂ, ਮੁਲਾਂਕਣ ਪ੍ਰਕਿਰਿਆਵਾਂ ਅਤੇ ਸਕੂਲ ਦੀਆਂ ਵੱਖ ਵੱਖ ਅਕਾਦਮਿਕ ਅਤੇ ਸਹਿ ਪਾਠਕ੍ਰਮ ਗਤੀਵਿਧੀਆਂ ਬਾਰੇ ਵਿਸਤਿ੍ਤ ਚਰਚਾ ਕੀਤੀ ਗਈ | ਮੀਟਿੰਗ 'ਚ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸਾਹਿਤ ਕਰਨ ਲਈ ਸਕੂਲ ਵਲੋਂ ਤਿਆਰ ਕੀਤੀਆਂ ਗਈਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਪੀ.ਟੀ.- 1 ਪ੍ਰੀਖਿਆਵਾਂ ਵਿਚ ਵਿਦਿਆਰਥੀਆਂ ਦੇ ਨਤੀਜਿਆਂ ਅਤੇ ਪ੍ਰਦਰਸ਼ਨ 'ਤੇ ਵੀ ਵਿਸਥਾਰ ਵਿਚ ਚਰਚਾ ਕੀਤਾ ਗਈ | ਅਧਿਆਪਕਾਂ ਨੇ ਮਾਪਿਆਂ ਨੂੰ ਹਰ ਵਿਦਿਆਰਥੀ ਦੀਆਂ ਪ੍ਰਾਪਤੀਆਂ, ਸ਼ਕਤੀਆਂ ਅਤੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ | ਪਿ੍ੰਸੀਪਲ ਰਜਨੀ ਠਾਕੁਰ ਨੇ ਕਿਹਾ ਕਿ ਮਾਪਿਆਂ ਅਤੇ ਸਕੂਲ ਵਿਚਕਾਰ ਨਿਰੰਤਰ ਗੱਲਬਾਤ ਵਿਦਿਆਰਥੀਆਂ ਦੀ ਸਫ਼ਲਤਾ ਦੀ ਕੁੰਜੀ ਹੈ | ਉਨ੍ਹਾਂ ਮਾਪਿਆਂ ਦੇ ਨਿਰੰਤਰ ਸਮਰਥਨ ਅਤੇ ਵਿਸ਼ਵਾਸ ਲਈ ਧੰਨਵਾਦ ਕੀਤਾ | ਚੇਅਰਮੈਲ ਚਮਨ ਲਾਲ ਗੁਲਾਟੀ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਮਿਆਰੀ ਸਿੱਖਿਆ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਅਤੇ ਜੀਵਨ ਹੁਨਰਾਂ ਨਾਲ ਵੀ ਸ਼ਸਕਤ ਬਣਾਉਣ ਲਈ ਸਕੂਲ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ | ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ 'ਚ ਸਰਗਰਮ ਭਾਗੀਦਾਰੀ ਬਣਾਈ ਰੱਖਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਜਸਵਿੰਦਰ ਸਿੰਘ ਕੂਕਾ ਨੂੰ ਸਦਮਾ, ਨੂੰ ਹ ਦਾ ਦਿਹਾਂਤ ਅਗਲੀ ਖ਼ਬਰ ਤੇਜ਼ ਤੂਫ਼ਾਨ ਕਾਰਨ ਦਰੱਖਤ ਡਿਗਣ ਨਾਲ ਗੋਲੇਵਾਲਾ-ਫ਼ਿਰੋਜ਼ਪੁਰ ਸੜਕ 'ਤੇ ਲੰਮਾਂ ਜਾਮ ਲੱਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।