13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲ ਦੀਆਂ ਚੋਣਾਂ 'ਚ ਸੱਤ੍ਹਾਧਾਰੀ ਧਿਰ ਨੇ ਰੱਜ ਕੇ ਧੱਕੇਸ਼ਾਹੀ ਕੀਤੀ-ਧਨੀ ਵਿਰਕ

ਅਜੀਤ ਡੈਸਕ 31-05-2026
ਕੋਟਕਪੂਰਾ, 30 ਮਈ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜੈਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ ਨੇ ਕਿਹਾ ਕਿ ਪੰਜਾਬ ਦੀ ਰਾਜਸੀ ਸੱਤ੍ਹਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਤਾਜ਼ਾ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ 'ਚ ਰੱਜ ਕੇ ਧੱਕੇਸ਼ਾਹੀ ਕੀਤੀ ਹੈ | ਇਸ ਧੱਕੇਸ਼ਾਹੀ ਦਾ ਜਵਾਬ ਪੰਜਾਬ ਦੇ ਲੋਕ 2027 ਦੀਆਂ ਪੰਜਾਬ ਵਿਧਾਨ ਸਭਾ 'ਚ ਚੋਣਾਂ 'ਚ ਦੇਣਗੇ | ਧਨੀ ਵਿਰਕ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਜਾਣ-ਬੁੱਝ ਕੇ ਕਾਗਜ਼ ਰੱਦ ਕਰਵਾ ਦਿੱਤੇ ਗਏ ਅਤੇ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਕੀਤੀ ਗਈ | ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੌਰਾਨ ਸਥਾਨਕ ਪ੍ਰਸ਼ਾਸਨ ਸੱਤ੍ਹਾਧਾਰੀ ਧਿਰ ਦੇ ਪੱਖ 'ਚ ਭੁਗਤਦਾ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਕਲਾਬਾਜ਼ੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਦੁਬਾਰਾ ਇਨ੍ਹਾਂ ਦੇ ਝਾਂਸੇ 'ਚ ਕਦੇ ਨਹੀਂ ਆਉਣਗੇ | ਸਾਬਕਾ ਚੇਅਰਮੈਨ ਨੇ ਕਿਹਾ ਕਿ ਸੂਬੇ ਦੇ ਲੋਕ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ 'ਚ ਰਾਜਾ ਵੜਿੰਗ ਦੇ ਆਪਣੇ ਵਾਰਡ ਨੰਬਰ 5 ਤੋਂ ਕਾਂਗਰਸ ਚੌਥੇ ਨੰਬਰ 'ਤੇ ਰਹੀ <br/> ਅਗਲੀ ਖ਼ਬਰ ਪਠਾਣਮਾਜਰਾ ਦੇ ਜੇਲ੍ਹ 'ਚੋਂ ਬਾਹਰ ਆਉਣ ਨਾਲ ਸਨੌਰ ਹਲਕੇ 'ਚ ਸਿਆਸੀ ਹਲਚਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।