14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਬਾਬਾ ਫ਼ਰੀਦ ਲਾਅ ਕਾਲਜ 'ਚ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਰੈਗੂਲਰ ਨਿਯੁਕਤੀਆਂ <br/>

ਅਜੀਤ ਡੈਸਕ 31-05-2026
ਫ਼ਰੀਦਕੋਟ, 30 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਰੈਗੂਲਰ ਪਦ ਉੱਪਰ ਨਿਯੁਕਤੀਆਂ ਕੀਤੀਆਂ ਗਈਆਂ | ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਗੁਰਜਾਪ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਨਰਿੰਦਰ ਪਾਲ ਸਿੰਘ ਬਰਾੜ ਅਤੇ ਕੁਲਜੀਤ ਸਿੰਘ ਮੋਂਗੀਆ ਵਿਸ਼ੇਸ਼ ਤੌਰ 'ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਉਮੀਦਵਾਰਾਂ ਦੀ ਇੰਟਰਵਿਊ ਕਰਵਾਉਣ ਲਈ ਪਹੁੰਚੇ | ਮੈਨੇਜਿੰਗ ਕਮੇਟੀ ਦੇ ਜਨਰਲ ਸਕੱਤਰ ਨੇ ਦੱਸਿਆ ਕਿ ਕਾਲਜ ਵਲੋਂ ਰੈਗੂਲਰ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਭਰਤੀਆਂ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਇਸ਼ਤਿਹਾਰ ਦਿੱਤੇ ਗਏ ਸਨ ਜਿਸ ਉਪਰੰਤ ਯੋਗ ਉਮੀਦਵਾਰਾਂ ਦੀਆਂ ਪ੍ਰਾਪਤ ਅਰਜੀਆਂ ਨੂੰ ਵਿਚਾਰਦੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਨਿਯੁਕਤ ਸਲੈਕਸ਼ਨ ਪੈਨਲ ਵਿਚ ਵੀ.ਸੀ ਨੋਮਨੀ ਅਤੇ ਵਿਸ਼ਾ ਮਾਹਿਰਾਂ ਦੁਆਰਾ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਇਸ ਉਪਰੰਤ ਮੈਰਿਟ ਵਿਚ ਆਏ ਉਮੀਦਵਾਰਾਂ ਦੀਆਂ ਰੈਗੂਲਰ ਨਿਯੁਕਤੀਆਂ ਕਰ ਲਈਆ ਗਈਆਂ | ਕਾਲਜ ਦੇ ਪਿ੍ੰਸੀਪਲ ਨੇ ਚੇਅਰਮੈਨ ਅਤੇ ਸਮੁੱਚੀ ਮੈਨੇਜਮੈਂਟ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ | ਜਿਨ੍ਹਾਂ ਦੀ ਅਗਵਾਈ ਵਿਚ ਟੀਚਰਾਂ ਦੀਆਂ ਨਿਯੁਕਤੀਆਂ ਨੂੰ ਨੇਪਰੇ ਚਾੜਿ੍ਹਆ ਜਾ ਸਕਿਆ | ਇਸ ਮੌਕੇ ਨਵ-ਨਿਯੁਕਤ ਅਸਿਟੈਂਟ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਉਨ੍ਹਾਂ ਨੂੰ ਵਧਾਈਆ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਮੌਜੂਦਾ ਕਾਲਜ ਦੀ ਮੈਨੇਜਮੈਂਟ ਕਮੇਟੀ ਕਾਲਜ ਦੀ ਜ਼ਰੂਰਤ ਲਈ ਹਰ ਸੁਵਿਧਾ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਕਾਲਜ ਹੋਰ ਤਰੱਕੀ ਦੀਆਂ ਬੁਲੰਦੀਆਂ ਨੂੰ ਛੂੰਹਦਾ ਰਹੇਗਾ |

ਪਿਛਲੀ ਖ਼ਬਰ ਗੁਰਸੇਵਕ ਸਿੰਘ ਜੈਤੋ ਜ਼ਿਲ੍ਹਾ ਕਾਂਗਰਸ ਐਸ.ਸੀ. ਸੈਲ ਦੇ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਨਗਰ ਕੌਂਸਲਰ ਹਰਮਨਦੀਪ ਕੌਰ ਵੜਿੰਗ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।