14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੁਰਸੇਵਕ ਸਿੰਘ ਜੈਤੋ ਜ਼ਿਲ੍ਹਾ ਕਾਂਗਰਸ ਐਸ.ਸੀ. ਸੈਲ ਦੇ ਚੇਅਰਮੈਨ ਨਿਯੁਕਤ <br/>

ਅਜੀਤ ਡੈਸਕ 31-05-2026
ਫ਼ਰੀਦਕੋਟ, 30 ਮਈ (ਜਸਵੰਤ ਸਿੰਘ ਪੁਰਬਾ)-ਸੀਨੀਅਰ ਕਾਂਗਰਸੀ ਆਗੂ ਗੁਰਸੇਵਕ ਸਿੰਘ ਜੈਤੋ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨੇ ਐਸ.ਸੀ. ਸੈਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਸਮਾਗਮ ਦੌਰਾਨ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਉਮੀਦ ਜਤਾਈ ਕਿ ਗੁਰਸੇਵਕ ਸਿੰਘ ਜੈਤੋ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ, ਪਾਰਟੀ ਨੂੰ ਮਜ਼ਬੂਤ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਗੁਰਸੇਵਕ ਸਿੰਘ ਜੈਤੋ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ | ਉਸ ਨੂੰ ਉਹ ਪੂਰੀ ਮਿਹਨਤ ਨਾਲ ਪੂਰਾ ਕਰਨਗੇ | ਇਸ ਨਿਯੁਕਤੀ ਲਈ ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਐਸ.ਸੀ. ਵਿੰਗ ਦੇ ਸੂਬਾਈ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਪੱਖੋਕੇ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਨਵਦੀਪ ਸਿੰਘ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਉਪਿੰਦਰ ਸ਼ਰਮਾ ਸਾਬਕਾ ਮੰਤਰੀ ਪੰਜਾਬ, ਬਲਜੀਤ ਸਿੰਘ ਗੋਰਾ, ਗਿੰਦਰਜੀਤ ਸਿੰਘ ਸੇਖੋਂ, ਦਰਸ਼ਨ ਸਿੰਘ ਸਹੋਤਾ, ਰਘਬੀਰ ਸਿੰਘ ਐਮ.ਸੀ, ਤਾਰਾ ਸਿੰਘ ਭੱਟੀ ਐਮ.ਸੀ, ਐਡਵੋਕੇਟ ਹਰਜੀਤ ਸਿੰਘ ਬਰਾੜ, ਦੇਵ ਰਾਜ ਕਾਉਣੀ, ਜਸਵਿੰਦਰ ਸਿੰਘ ਬਰਾੜ ਕੋਟਸੁਖੀਆ, ਗੁਰਬਿੰਦਰ ਸਿੰਘ ਟਹਿਣਾ ਸਰਪੰਚ, ਅਮਰਜੀਤ ਸਿੰਘ ਜੱਜ, ਹਰਪ੍ਰੀਤ ਸਿੰਘ ਕੋਟਸੁਖੀਆ ਯੂਥ ਕਾਂਗਰਸ ਆਗੂ, ਸ਼ਿਵਰਾਜ ਸਿੰਘ ਢਿੱਲੋਂ ਸਾਦਿਕ, ਜਨਕਰਾਜ ਸਿੰਘ ਚਹਿਲ, ਮਨਪ੍ਰੀਤ ਸਿੰਘ ਸੇਖੋਂ, ਪ੍ਰਭਜੀਤ ਸਿੰਘ ਬਰਾੜ ਬਲਾਕ ਪ੍ਰਧਾਨ, ਬੇਅੰਤ ਸਿੰਘ ਬੁਰਜ, ਗੁਰਚਰਨ ਸਿੰਘ ਨੱਥੋਵਾਲ, ਪਰਮਜੀਤ ਸਿੰਘ ਅਜੀਤ ਗਿੱਲ, ਮਨਬੀਰ ਸਿੰਘ ਸਾਬਕਾ ਸਰਪੰਚ ਮੱਤਾ, ਸੋਨਾ ਸਾਦਿਕ, ਸੂਬਾ ਸਿੰਘ ਸੂਬੇਦਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਹਿਲਵਾਨ ਸਾਗਰ ਸਿੰਘ ਦਾ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਚਾਂਦੀ ਦਾ ਤਗਮਾ ਜਿੱਤਣ 'ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ 'ਚ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਰੈਗੂਲਰ ਨਿਯੁਕਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।