02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 14-06-2026
ਫ਼ਰੀਦਕੋਟ, 13 ਜੂਨ (ਸਰਬਜੀਤ ਸਿੰਘ)-ਥਾਣਾ ਸਦਰ, ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਚਾਕੀ ਕਲਾਂ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਮਚਾਕੀ ਕਲਾ ਸੇਮ ਨਾਲਾ ਪਰ ਮੌਜੂਦ ਸਨ ਤਾਂ ਸੇਮ ਨਾਲੇ ਦੀ ਪਟੜੀ ਤੋਂ ਆਉਂਦੇ ਗੁਰਜੀਵਨ ਸਿੰਘ ਜੀਵਨ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਚਾਕੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 15 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਪੋਲਟਰੀ ਫ਼ਾਰਮ ਦੀਆਂ ਡਿੱਗੀਆਂ ਛੱਤਾਂ, ਮੁਰਗੀਆਂ ਅਤੇ ਚੂਚਿਆਂ ਦੀ ਮੌਤ ਅਗਲੀ ਖ਼ਬਰ ਤੇਜ਼ ਹਨੇਰੀ ਤੇ ਝੱਖੜ ਨੇ 60 ਸਾਲ ਪੁਰਾਣੇ ਪਿੱਪਲ ਨੂੰ ਜੜੋ੍ਹਾ ਪੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।