02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸਾਬਕਾ ਕੌਂਸਲਰ ਗੁਰਮੁਖ ਸਿੰਘ ਭੁੱਲਰ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 14-06-2026
ਕੋਟਕਪੂਰਾ, 13 ਜੂਨ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਭੁੱਲਰ ਨੂੰ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਹਲਕਾ ਕੋਟਕਪੂਰਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਪਾਰਟੀ ਆਗੂ ਨਰਿੰਦਰ ਸਿੰਘ ਨਿੰਦਾ, ਹੈਪੀ ਬਰਾੜ, ਗੁਰਦੇਵ ਸਿੰਘ, ਅੰਗਰੇਜ ਸਿੰਘ ਬਿੱਟੂ, ਹਰਰਾਏ ਇੰਦਰ ਸਿੰਘ, ਜਗਸੀਰ ਸਿੰਘ ਸੀਰਾ, ਹੈਪੀ ਬਰਾੜ ਖਾਰਾ, ਜਸਵੀਰ ਸਿੰਘ ਢਿੱਲੋਂ ਸ਼ਹਿਰੀ ਪ੍ਰਧਾਨ, ਭੁਪਿੰਦਰ ਸਿੰਘ ਸਾਬਕਾ ਕੌਂਸਲਰ, ਗੁਰਵਿੰਦਰ ਸਿੰਘ ਪਿੰਟਾ, ਮਨਜੀਤ ਸਿੰਘ ਮੀਤਾ, ਲਾਡੀ, ਅਵਤਾਰ ਸਿੰਘ, ਗੁਰਦੇਵ ਸਿੰਘ ਆਰੇਵਾਲਾ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਅਰਸ਼ ਸਿੰਘ ਭੁੱਲਰ, ਸੀਨੀਅਰ ਆਗੂ ਕੇਵਲ ਸਿੰਘ ਸਹੋਤਾ, ਰਣਜੀਤ ਸਿੰਘ ਸਿੱਧੂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਲਰ ਨੇ ਭਰੋਸਾ ਦਿਵਾਇਆ ਕਿ ਉਹ ਇਸ ਅਹੁਦੇ 'ਤੇ ਇਮਾਨਦਾਰੀ ਅਤੇ ਪੂਰੀ ਵਫ਼ਾਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀ.ਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਕੁਲਤਾਰ ਸਿੰਘ ਬਰਾੜ, ਅਨੂਪ੍ਰਤਾਪ ਸਿੰਘ ਬਰਾੜ ਸਮੇਤ ਹੋਰ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ ਅਗਲੀ ਖ਼ਬਰ ਆਲ ਇੰਡੀਆ ਗਰਲਜ਼ ਟਰੈਕਿੰਗ ਐਕਸਪੀਡੀਸ਼ਨ 'ਚ ਕੈਡਿਟਾਂ ਨੇ ਗੋਲਡ ਮੈਡਲ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।