02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ

ਅਜੀਤ ਡੈਸਕ 14-06-2026
ਫ਼ਰੀਦਕੋਟ, 13 ਜੂਨ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼, ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧ 'ਚ ਨੇੜੇ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਸਰੂਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਜ਼ਿਲ੍ਹਾ ਤਰਨ ਤਾਰਨ ਸਾਹਿਬ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਾਲਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ ਨਾਜਾਇਜ਼ ਦੇਸੀ ਪਿਸਟਲ .32 ਬੋਰ ਅਤੇ ਤਿੰਨ ਰੌਂਦ ਜਿੰਦਾ .32 ਬੋਰ ਦੇ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਹ ਪੜਤਾਲ ਕੀਤੀ ਜਾ ਰਹੀ ਹੈ ਕਿ ਕਥਿਤ ਦੋਸ਼ੀ ਇਹ ਅਸਲਾ ਕਿੱਥੋਂ ਲੈ ਕੇ ਆਇਆ ਸੀ ਅਤੇ ਉਸ ਦਾ ਇਥੇ ਆਉਣ ਦਾ ਕੀ ਮਕਸਦ ਸੀ |
ਪਿਛਲੀ ਖ਼ਬਰ ਕੌਂਸਲਰ ਤੱਖੀ ਨੇ ਮੁਹੱਲੇ 'ਚ ਹੱਲ ਕਰਵਾਇਆ ਖੱਡੇ ਦਾ ਮਸਲਾ ਅਗਲੀ ਖ਼ਬਰ ਸਾਬਕਾ ਕੌਂਸਲਰ ਗੁਰਮੁਖ ਸਿੰਘ ਭੁੱਲਰ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।