15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮਾਰੂ ਹਥਿਆਰਾਂ ਨਾਲ ਲੈਸ ਲੁੱਟਾਂ ਖੋਹਾਂ ਦੀ ਯੋਜਨਾ ਬਣਾ ਰਹੇ ਚਾਰ ਸ਼ੱਕੀ ਕਾਬੂ

ਅਜੀਤ ਡੈਸਕ 20-06-2026

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਚਾਕੀ ਕਲਾਂ ਤੋਂ ਮਾਰੂ ਹਥਿਆਰਾਂ ਸਮੇਤ ਲੁੱਟਾਂ ਖੋਹਾਂ ਦੀਆਂ ਵਾਰਦਾਤਾਵਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਚਾਰ ਸ਼ੱਕੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਦੇ ਇਕ ਹੋਰ ਸਾਥੀ ਸਮੇਤ ਪੰਜਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਕੇ ਉਨ੍ਹਾਂ ਤੋਂ ਪੁੱਛਗਿੱਛ ਲਈ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਬਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਮਚਾਕੀ ਕਲਾ, ਮਚਾਕੀ ਖੁਰਦ, ਮਹਿਮੂਆਣਾ ਆਦਿ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਬੱਸ ਅੱਡਾ ਮਚਾਕੀ ਕਲਾਂ ਮੌਜੂਦ ਸੀ ਤਾ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਝ ਵਿਅਕਤੀ ਜੋ ਕਿ ਲੁੱਟਾ ਖੋਹਾ ਕਰਨ ਦੇ ਆਦੀ ਹਨ ਜੋ ਕਿ ਹੁਣ ਵੀ ਪਿੰਡ ਮਚਾਕੀ ਕਲਾਂ ਦੇ ਸ਼ਮਸ਼ਾਨਘਾਟ ਦੇ ਨਾਲ ਬੈਠੇ ਮਾਰੂ ਹਥਿਆਰਾਂ ਨਾਲ ਲੈਸ ਹਨ ਅਤੇ ਲੁੱਟਾਂ ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਤਲਾਹ ਭਰੋਸੇ ਯੋਗ ਹੋਣ ਤੇ ਉਕਤ ਜਗ੍ਹਾ ‘ਤੇ ਰੇਡ ਕੀਤੀ ਗਈ ਤਾਂ ਅਕਾਸ਼ਦੀਪ ਸਿੰਘ ਪੁੱਤਰ ਕੇਵਲ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਮਚਾਕੀ ਖੁਰਦ, ਅਰਵਿੰਦ ਸਿੰਘ ਪੁੱਤਰ ਅਵਤਾਰ ਸਿੰਘ ਪੁੱਤਰ ਰਾਮ ਸਿੰਘ, ਹਰਦੀਪ ਸਿੰਘ ਉਰਫ ਗੱਲੂ ਪੁੱਤਰ ਗੁਰਜੰਟ ਸਿੰਘ ਪੁੱਤਰ ਜੱਗਾ ਸਿੰਘ ਵਾਸੀਆਨ ਪਿੰਡ ਚਹਿਲ, ਸ਼ਰਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਮਚਾਕੀ ਕਲਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਇਕ ਕਾਪਾ ਲੋਹੇ ਦਾ, ਇਕ ਗੰਡਾਸੀ ਅਤੇ ਦੋ ਦਾਤਰਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਇਕ ਹੋਰ ਸਾਥੀ ਹਰਪ੍ਰੀਤ ਸਿੰਘ ਪੁੱਤਰ ਜਗਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਚਾਕੀ ਕਲਾਂ ਸਮੇਤ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਬੀ.ਐਨ.ਐਸ. ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੰਜਵੇਂ ਸਾਥੀ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਿਲ ਕੀਤਾ ਜਾਵੇਗਾ।

ਪਿਛਲੀ ਖ਼ਬਰ ਭਾਜਪਾ ਰਾਜ ਦੇ 12 ਸਾਲ ਪੂਰੇ ਹੋਣ ‘ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਸੀ.ਆਈ.ਆਈ.ਸੀ ਇੰਮੀਗ੍ਰੇਸ਼ਨ ਨੇ ਯੂ.ਕੇ. ਸਟੱਡੀ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।