07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸਪੀਕਰ ਸੰਧਵਾਂ ਨੇ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਕੀਤੀ ਲੋਕ ਮਿਲਣੀ

ਅਜੀਤ ਡੈਸਕ 21-06-2026
ਕੋਟਕਪੂਰਾ, 20 ਜੂਨ (ਮੋੁਹਰ ਸਿੰਘ ਗਿੱਲ)-ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਲੋਕਾਂ ਵਿਚ ਵਿਚਰ ਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣ ਰਹੇ ਹਾਂ ਅਤੇ ਉਨ੍ਹਾਂ ਦਾ ਬਣਦਾ ਹੱਲ ਕਰ ਰਹੇ ਹਾਂ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਨੇ ਹੀ ਉਨ੍ਹਾਂ ਨੂੰ ਇਸ ਅਹੁਦੇ ਉਪਰ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਨਹਿਰੀ ਪਾਣੀ, ਸੀਵਰੇਜ਼, ਬਿਜਲੀ, ਸੜਕਾਂ, ਸਿਹਤ, ਸਿੱਖਿਆ ਆਦਿ ‘ਤੇ ਕਰੋੜਾਂ ਰੁਪਏ ਖ਼ਰਚ ਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਕੋਲ ਫੰਡਾਂ ਦੀ ਘਾਟ ਨਹੀਂ ਹੈ। �ਰਤਾਂ ਦੇ ਖ਼ਾਤਿਆਂ ‘ਚ ਜਲਦੀ 1000/1500 ਰੁਪਿਆ ਆ ਜਾਵੇਗਾ। ਇਸ ਮੌਕੇ ਸਰਪੰਚ ਸੁਖਮੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ ਖ਼ਾਲਸਾ, ਜੀਤ ਸਿੰਘ ਸਾਬਕਾ ਸਰਪੰਚ, ਇਕਬਾਲ ਸਿੰਘ, ਗੁਰਮੁਖ ਸਿੰਘ, ਜੀਤਾ ਸਿੰਘ, ਮਲਕੀਤ ਸਿੰਘ, ਰੇਸ਼ਮ ਸਿੰਘ, ਅੰਗਰੇਜ ਸਿੰਘ, ਜੋਗਿੰਦਰ ਸਿੰਘ, ਗੁਰਦਾਸ ਸਿੰਘ, ਗੁਰਦੇਵ ਸਿੰਘ, ਗੁਰਤੇਜ ਸਿੰਘ, ਸਮਸ਼ੇਰ ਸਿੰਘ, ਗਿਆਨ ਚੰਦ ਸ਼ਰਮਾ, ਮੰਗਤ ਰਾਏ, ਸੰਦੀਪ ਸਿੰਘ, ਚਰਨਜੀਤ ਕੌਰ, ਕਿਸ਼ੋਰੀ ਲਾਲ ਸ਼ਰਮਾ, ਮਨਪ੍ਰੀਤ ਸਿੰਘ, ਅਰਸ਼ਦੀਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ ਪੁਲਿਸ ਵਲੋਂ ਪੰਜ ਗ੍ਰਿਫ਼ਤਾਰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਕੀਤੇ ਕੂੜ ਪ੍ਰਚਾਰ ਦੇ ਵਿਰੋਧ ’ਚ ‘ਆਪ’ ਦਾ ਅਕਾਲੀ ਦਲ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।