07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਜੈਤੋ ਹਲਕੇ ਦੀਆਂ ਸੜਕਾਂ ਦੀ ਕਿਸੇ ਨੇ ਸਾਰ ਨਹੀਂ ਲਈ -ਕੋਟਸੁਖੀਆ

ਅਜੀਤ ਡੈਸਕ 21-06-2026
ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ, ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਦੀਆਂ ਸੜਕਾਂ ਦੀ ਕਿਸੇ ਰਾਜਸੀ ਲੀਡਰ ਨੇ ਸਾਰ ਨਹੀਂ ਲਈ। ਸੜਕਾਂ ਦੀ ਮਾੜੀ ਹਾਲਤ ਹੋਣ ਕਾਰਨ ਵਹੀਕਲਾਂ ਵਾਲੇ ਅਤੇ ਆਮ ਰਾਹਗੀਰ ਸਮੱਸਿਆਵਾਂ ਝੱਲਣ ਲਈ ਮਜ਼ਬੂਰ ਹਨ। ਪਿੰਡਾਂ ਦੀਆਂ ਸੰਪਰਕ ਸੜਕਾਂ ‘ਤੇ ਡੂੰਘੇ ਟੋਏ ਪੈ ਚੁੱਕੇ ਹਨ। ਇਨ੍ਹਾਂ ਵਿਚ ਵੱਜ ਕੇ ਵਹੀਕਲਾਂ ਦਾ ਨੁਕਸਾਨ ਹੋ ਰਿਹਾ ਹੈ। ਸੜਕਾਂ ਕੱਚੀਆਂ ਵਰਗੀਆਂ ਬਣ ਚੁੱਕੀਆਂ ਹੋਣ ਕਾਰਨ ਸਾਰਾ ਦਿਨ ਇਨ੍ਹਾਂ ‘ਤੇ ਮਿੱਟੀ-ਘੱਟਾ ਉਡਦਾ ਰਹਿੰਦਾ ਹੈ, ਜਿਸ ਕਾਰਨ ਆਮ ਲੋਕ ਪ੍ਰੇਸ਼ਾਨੀ ਝੱਲਦੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਹਾਲਤ ਵੇਖ ਕੇ ਇਉਂ ਲੱਗਦਾ ਹੈ, ਜਿਵੇਂ ਇਨ੍ਹਾਂ ਨੂੰ ਲਵਾਰਸ ਛੱਡ ਦਿੱਤਾ ਗਿਆ ਹੋਵੇ। ਉਨ੍ਹਾਂ ਦੱਸਿਆ ਕਿ ਪਿੰਡ ਬਰਕੰਦੀ ਨੂੰ ਜਾਣ ਵਾਸਤੇ ਇਕ ਵੀ ਰਸਤਾ ਸਾਫ਼ ਨਹੀਂ ਹੈ ਅਤੇ ਬਾਕੀ ਸੜਕਾਂ ਦੀ ਹਾਲਤ ਮਾੜੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਕਾਰਜਕਾਲ ‘ਚ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਦੁਖੀ ਹਨ।
ਪਿਛਲੀ ਖ਼ਬਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕਿਸੋਰੀਆਂ ਦਾ ਟੀਕਾਕਰਨ ਕੀਤਾ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਆਤਮ ਹੱਤਿਆ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।