15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਯੋਗ ਦਿਵਸ ’ਤੇ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਤੇ ਡੀ.ਸੀ ਨੇ ਕੀਤਾ ਯੋਗ ਅਭਿਆਸ

ਅਜੀਤ ਡੈਸਕ 22-06-2026

ਸਪੀਕਰ ਸੰਧਵਾਂ ਨੇ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਯੋਗ ਅਪਣਾਉਣ ਦਾ ਦਿੱਤਾ ਸੰਦੇਸ਼
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਅੱਜ ਸਥਾਨਕ ਦਰਬਾਰ ਗੰਜ ਵਿਖੇ ਕਰਵਾਏ ਗਏ ਯੋਗ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸ਼ਮੂਲੀਅਤ ਕੀਤੀ ਅਤੇ ਯੋਗ ਅਭਿਆਸ ਕੀਤਾ। ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੋਗ ਧਰਮ, ਜਾਤ, ਨਸਲ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਜੋੜਨ ਦਾ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਪਵਿੱਤਰ ਧਰਤੀ ਫ਼ਰੀਦਕੋਟ ਵਿਖੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੋਗ ਦਿਵਸ ਮਨਾਇਆ ਜਾਣਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਘੱਟੋ-ਘੱਟ ਇਕ ਘੰਟਾ ਆਪਣੀ ਸਿਹਤ ਅਤੇ ਮਾਨਸਿਕ ਸ਼ਾਂਤੀ ਲਈ ਯੋਗ ਅਤੇ ਕੁਦਰਤ ਨਾਲ ਜੁੜਨ ਲਈ ਜ਼ਰੂਰ ਕੱਢਣ। ਉਨ੍ਹਾਂ ਕਿਹਾ ਕਿ ਯੋਗ ਮਨੁੱਖ ਨੂੰ ਤਣਾਅ ਅਤੇ ਰੋਜ਼ਾਨਾ ਜੀਵਨ ਦੀਆਂ ਚੁਣੌਤੀਆਂ ਤੋਂ ਦੂਰ ਰਹਿਣ ਅਤੇ ਅੰਦਰੂਨੀ ਸ਼ਾਂਤੀ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ ਅਤੇ ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਵਿਖੇ ਵੀ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਬੇਅੰਤ ਕੌਰ ਸੇਖੋਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਲੁੱਕ ਪਲਾਂਟ ਪੁੱਟੇ ਜਾਣ ਤੋਂ ਬਾਅਦ ਕਿਸਾਨਾਂ ਅਤੇ ਪਿੰਡ ਵਾਸੀਆਂ ਵਲੋਂ ਧਰਨਾ ਸਮਾਪਤ ਅਗਲੀ ਖ਼ਬਰ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਪਤੰਜਲੀ ਵਲੋਂ ਆਂਧਰਾ ਪ੍ਰਦੇਸ਼ ਤੋਂ ਯੋਗਮਈ ਰਾਸ਼ਟਰ ਤੇ ਯੋਗਮਈ ਵਿਸ਼ਵ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।