15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅਚੀਵਰ ਪੁਆਇੰਟ ਸੈਂਟਰ ਦੀ ਵਿਦਿਆਰਥਣ ਨੇ ਆਈਲੈਟਸ ’ਚੋਂ 9 ਬੈਂਡ ਪ੍ਰਾਪਤ ਕੀਤੇ

ਅਜੀਤ ਡੈਸਕ 22-06-2026

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਜੈਸਮੀਨ ਕੌਰ ਵਾਸੀ ਢਾਬ ਗੁਰੂ ਕੀ ਨੇ ਆਈਲੈਟਸ ਦੀ ਪ੍ਰੀਖਿਆ ਵਿਚੋਂ 9 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀਟੀਈ ਵਿਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀਟੀਈ ਦੀ ਪ੍ਰੀਖਿਆ ਵਾਰ-ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ ਵਿਚ ਵਰਦਾਨ ਸਾਬਿਤ ਹੋ ਰਿਹਾ ਹੈ। ਵਿਦਿਆਰਥਣ ਜੈਸਮੀਨ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸ ਨੇ 9 ਬੈਂਡ ਪ੍ਰਾਪਤ ਕੀਤੇ ਹਨ। ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ।

ਪਿਛਲੀ ਖ਼ਬਰ ਆਸਟ੍ਰੇਲੀਆ ਵਿਚ ਬ੍ਰਿਸਬੇਨ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ ਅਗਲੀ ਖ਼ਬਰ ਲੁੱਕ ਪਲਾਂਟ ਪੁੱਟੇ ਜਾਣ ਤੋਂ ਬਾਅਦ ਕਿਸਾਨਾਂ ਅਤੇ ਪਿੰਡ ਵਾਸੀਆਂ ਵਲੋਂ ਧਰਨਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।