15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਆਪ ਸਰਕਾਰ ਹਰ ਫਰੰਟ ’ਤੇ ਫ਼ੇਲ੍ਹ ਸਾਬਤ ਹੋਈ -ਦਰਸ਼ਨ ਸਿੰਘ ਢਿੱਲਵਾਂ

ਅਜੀਤ ਡੈਸਕ 22-06-2026

ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਸੁਰਘੂਰੀ ਵਿਖੇ ਪਾਰਟੀ ਵਰਕਰਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੇ ਹਰ ਵਰਕਰ ਨੂੰ ਹੁਣ ਤੋਂ ਹੀ ਤਿਆਰੀਆਂ ਵੱਟ ਲੈਣੀਆਂ ਚਾਹੀਦੀਆਂ ਹਨ ਕਿਉਂਕਿ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਬੀ.ਐਲ.ਓ-2 ਵਲੋਂ ਵੋਟਰ ਸੂਚੀਆਂ ਦੀ ਪੜਤਾਲ ਬਾਰੀਕੀ ਨਾਲ ਕਰ ਲਈ ਜਾਵੇ ਤਾਂ ਜੋ ਕਿ ਕਿਸੇ ਵੀ ਵੋਟਰ ਦੀ ਵੋਟ ਨਾ ਕੱਟੀ ਜਾਵੇ। ਜੇਕਰ ਕੋਈ ਵੋਟ ਕੱਟਣ ਸਬੰਧੀ ਅਜਿਹਾ ਲੱਗਦਾ ਹੈ ਤਾਂ ਪਾਰਟੀ ਵਰਕਰ ਵਲੋਂ ਕੱਟੀ ਗਈ ਵੋਟ ਨੂੰ ਠੀਕ ਕਰਵਾਉਣ ਲਈ ਕਦਮ ਚੁੱਕਿਆ ਜਾਵੇ। ਉਨ੍ਹਾਂ ਆਪ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਦੇ ਸਾਢੇ 4 ਸਾਲ ਲੰਘ ਚੁੱਕੇ ਹਨ ਪਰ ਕਿਸੇ ਵੀ ਵਰਗ ਨੂੰ ਕੋਈ ਸਹੂਲਤ ਨਹੀਂ ਮਿਲੀ। ਉਥੇ ਹੀ ਮੁਲਾਜ਼ਮ ਆਪਣੀਆ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਤੇ ਉਨ੍ਹਾਂ ਨੂੰ ਚੁੱਪ ਕਰਵਾਉਣ ਲਈ ਲਾਠੀਆਂ ਦਾ ਸਹਾਰਾ ਲੈ ਰਹੀ ਹੈ। ਜਦ ਕਿ ਬੇਰੁਜ਼ਾਰ ਆਪਣੇ ਰੁਜ਼ਗਾਰ ਦੀ ਤਲਾਸ਼ ਵਿਚ ਇਧਰ-ਉਧਰ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਕੀਤੇ ਹੋਏ ਵਾਅਦਿਆ ਨੂੰ ਤੁਰੰਤ ਪੂਰਾ ਕਰੇ। ਇਸ ਮੌਕੇ ਸਾਬਕਾ ਸਰਪੰਚ ਬਲਤੇਜ ਸਿੰਘ ਸੁਰਘੂਰੀ, ਸਾਬਕਾ ਬਲਾਕ ਸੰਮਤੀ ਮੈਂਬਰ ਡਾ: ਕੌਰ ਸਿੰਘ ਸੁਰਘੂਰੀ, ਸੱਤਾ ਭਾਊ ਕਾਸਮ ਭੱਟੀ, ਜਗਸੀਰ ਸਿੰਘ, ਜਗਜੀਤ ਸਿੰਘ ਪ੍ਰਧਾਨ, ਡਾ: ਗੋਰਾ ਸਿੰਘ, ਦਰਸ਼ਨ ਸਿੰਘ ਬਾਬਾ, ਬੇਅੰਤ ਸਿੰਘ ਖਾਲਸਾ, ਅੰਗਰੇਜ ਸਿੰਘ ਅਤੇ ਮਨਿੰਦਰ ਸਿੰਘ ਆਦਿ ਪਾਰਟੀ ਵਕਰਕ ਮੌਜੂਦ ਸਨ।

 

ਪਿਛਲੀ ਖ਼ਬਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਫ਼ਰੀਦਕੋਟ ਅੰਦਰ ਬਣੇ 2 ਪ੍ਰੀਖਿਆ ਕੇਂਦਰ ਅਗਲੀ ਖ਼ਬਰ ਆਸਟ੍ਰੇਲੀਆ ਵਿਚ ਬ੍ਰਿਸਬੇਨ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।