27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਰਕਾਰੀ ਸਕੂਲ ਰੁਪਾਣਾ ਦੇ 13 ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 26-06-2026
ਰੁਪਾਣਾ, 25 ਜੂਨ (ਜਗਜੀਤ ਸਿੰਘ)-ਪੰਜਾਬ ਦੀ ਸਿੱਖਿਆ ਕ੍ਰਾਂਤੀ ਦੇ ਚੱਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੇ ਬਾਰ੍ਹਵੀਂ ਜਮਾਤ ਵਿਚੋਂ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਇੰਚਾਰਜ ਮਨੋਜ ਕੁਮਾਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਆਰਟਸ ਤੇ ਸਾਇੰਸ ਗਰੁੱਪ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਇਸ ਜ਼ਿਲ੍ਹਾ ਪੱਧਰੀ ਸਨਮਾਨ ਸਮਾਗਮ ਵਿਚ ਸਨਮਾਨ ਹੋਣ ਨਾਲ ਜਿੱਥੇ ਵਿਦਿਅਰਥੀਆਂ ਦਾ ਆਤਮ-ਵਿਸ਼ਵਾਸ ਵਧਿਆ ਹੈ, ਉੱਥੇ ਇਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਵਿਚ ਹੋਰ ਵੀ ਸਮਰਪਣ ਭਾਵਨਾ ਨਾਲ ਪੜ੍ਹਾਉਣ ਦਾ ਜੋਸ਼ ਵਧਿਆ ਹੈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਵਿਦਿਅਰਥੀਆਂ ਦੇ ਸਨਮਾਨਿਤ ਹੋਣ ਦਾ ਸਿਹਰਾ ਇਨ੍ਹਾਂ ਨੂੰ ਪੜ੍ਹਾਉਣ ਵਾਲੇ ਸਾਰੇ ਹੀ ਮਿਹਨਤੀ ਅਧਿਆਪਕਾਂ ਬਿੰਦੀਆ ਸ਼ਰਮਾ, ਰੁਪਿੰਦਰ ਕੌਰ, ਸੁਮਨ ਸ਼ਰਮਾ, ਗਗਨੀਤ ਕੌਰ, ਉਪਕਾਰ ਸਿੰਘ, ਮਨਵੀਰ ਭੁੱਲਰ, ਅਮਨਜੋਤ ਸਿੰਘ, ਬਲਵਿੰਦਰ ਸਿੰਘ, ਜਸਦੀਪ ਕੌਰ, ਵੀਨਾ ਰਾਣੀ, ਮਨਦੀਪ ਕੌਰ, ਕਿਰਨਦੀਪ ਚੀਨਾ ਅਤੇ ਪ੍ਰਿ੍ਰੰਸੀਪਲ ਮਹੇਸ਼ ਕੁਮਾਰ ਨੂੰ ਜਾਂਦਾ ਹੈ।
ਪਿਛਲੀ ਖ਼ਬਰ ਐੱਨ.ਐੱਚ.ਐੱਮ. ਕਰਮਚਾਰੀਆਂ ਨੇ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਆਸ਼ਾ ਵਰਕਰਾਂ ਨੂੰ ਡਾਇਗਨੋਸਟਿਕ ਕਿੱਟਾਂ ਦੀ ਵਰਤੋਂ ਅਤੇ ਸਿਹਤ ਸਕੀਮਾਂ ਬਾਰੇ ਸਿਖਲਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।