26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਅਰਮਾਨ ਭੁੱਲਰ ਯੂਥ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਬਣੇ

ਅਜੀਤ ਡੈਸਕ 26-06-2026
ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਥ ਕਾਂਗਰਸ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿਚ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਕੇ ਅਰਮਾਨ ਭੁੱਲਰ ਯੂਥ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਧਾਨ ਬਣੇ ਹਨ। ਉਹ ਮਰਹੂਮ ਜਸਵੰਤ ਸਿੰਘ ਭੁੱਲਰ ਸਾਬਕਾ ਚੇਅਰਮੈਨ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਪੋਤਰੇ ਅਤੇ ਸਾਬਕਾ ਕੌਂਸਲਰ ਤੇ ਪਿੰਡ ਭੁੱਲਰ ਦੇ ਸਾਬਕਾ ਸਰਪੰਚ ਹਰਭਗਵਾਨ ਸਿੰਘ ਰਾਜਾ ਭੁੱਲਰ ਦੇ ਸਪੁੱਤਰ ਹਨ। ਉਨ੍ਹਾਂ ਦਾ ਪਰਿਵਾਰ ਲਗਾਤਾਰ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ ਤੇ ਇਲਾਕੇ ਦਾ ਮੰਨਿਆ ਪ੍ਰਮੰਨਿਆ ਪਰਿਵਾਰ ਹੈ। ਅਰਮਾਨ ਭੁੱਲਰ ਦੀ ਇਸ ਸ਼ਾਨਦਾਰ ਜਿੱਤ ਮਗਰੋਂ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਕਾਂਗਰਸੀ ਆਗੂਆਂ, ਯੂਥ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦਾ ਆਲਮ ਹੈ। ਇਸ ਖ਼ੁਸ਼ੀ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਗ੍ਰਹਿ ਵਿਖੇ ਅਰਮਾਨ ਭੁੱਲਰ ਦਾ ਮੂੰਹ ਮਿੱਠਾ ਕਰਵਾਇਆ ਤੇ ਇਸ ਸ਼ਾਨਦਾਰ ਜਿੱਤ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮਿਹਨਤੀ ਨੌਜਵਾਨਾਂ ਦਾ ਅੱਗੇ ਆਉਣਾ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਅਰਮਾਨ ਭੁੱਲਰ ਨੇ ਸਮੂਹ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚੋਂ ਮੈਨੂੰ ਵੱਧ ਵੋਟਾਂ ’ਤੇ ਜਿਤਾ ਕੇ ਜ਼ਿਲ੍ਹਾ ਪ੍ਰਧਾਨ ਬਣਨ ਦਾ ਮਾਣ ਦਿੱਤਾ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਤੋਂ ਇਲਾਵਾ ਅਰਮਾਨ ਭੁੱਲਰ ਦੇ ਪਿੰਡ ਭੁੱਲਰ ਦੇ ਆਗੂਆਂ ਤੇ ਵਰਕਰਾਂ, ਪਿੰਡ ਵਾਸੀਆਂ ਤੋਂ ਇਲਾਵਾ ਇਲਾਕਾ ਵਾਸੀਆਂ ਨੇ ਵੀ ਇਸ ਜਿੱਤ ’ਤੇ ਅਰਮਾਨ ਭੁੱਲਰ ਤੇ ਉਸ ਦੇ ਪਿਤਾ ਹਰਭਗਵਾਨ ਸਿੰਘ ਰਾਜਾ ਭੁੱਲਰ ਨੂੰ ਵਧਾਈ ਦਿੱਤੀ।

ਪਿਛਲੀ ਖ਼ਬਰ ਪਿੰਡ ਸੁਖਨਾ ਅਬਲੂ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਪੰਜਾਬ ਨਾਨ ਗਜ਼ਟਿਡ ਫੋਰੈਸਟ ਅਫ਼ਸਰ ਯੂਨੀਅਨ ਵਲੋਂ ਵਣ ਮੰਡਲ ਅਫ਼ਸਰ ਖ਼ਿਲਾਫ਼ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।