14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕੇਸ਼ਵ ਗੋਇਲ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 27-06-2026
ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਕੇਸ਼ਵ ਗੋਇਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਰੀਦਕੋਟ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਕੇਸ਼ਵ ਗੋਇਲ ਪਹਿਲਾਂ ਮੁੱਖ ਮੰਤਰੀ ਪੰਜਾਬ ਦੇ ਜੁਆਇੰਟ ਪ੍ਰਿੰਸੀਪਲ ਸਕੱਤਰ, ਏ.ਐਮ.ਡੀ. ਮਿਲਕਫੈੱਡ ਅਤੇ ਡਾਇਰੈਕਟਰ, ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਿਲ੍ਹਾ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਵੱਖ-ਵੱਖ ਵਿਭਾਗਾਂ ਵਿਚਾਲੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇਗਾ।
ਪਿਛਲੀ ਖ਼ਬਰ ਸਿੱਖਿਆ ਮੰਤਰੀ ਵਲੋਂ ਜੇ.ਐੱਨ.ਜੇ. ਡੀ.ਏ.ਵੀ. ਸਕੂਲ ਦੇ 35 ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ‘ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ’ ’ਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।