14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 27-06-2026
ਦੋਦਾ, 26 ਜੂਨ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਮਿਰਨਾਲ ਬਾਂਸਲ ਦੀ ਅਗਵਾਈ ਹੇਠ ਸੀ.ਐੱਚ.ਸੀ. ਦੋਦਾ ਦੇ ਓਟ ਕਲੀਨਿਕ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਬੀ.ਈ.ਈ. ਸੁਰਿੰਦਰ ਕੌਰ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਵਿਅਕਤੀ ਦੀ ਜ਼ਿੰਦਗੀ ਦਾ ਨਾਸ਼ ਕਰਦਾ ਹੈ। ਇਹ ਇਕ ਮਾਨਸਿਕ ਰੋਗ ਹੈ, ਜਿਸ ਤੋਂ ਸਹਿਜੇ ਹੀ ਬਚਿਆ ਜਾ ਸਕਦਾ ਹੈ। ਨਸ਼ਿਆਂ ਤੋਂ ਬਚਣ ਅਤੇ ਨਸ਼ਿਆਂ ਨੂੰ ਛੱਡਣ ਲਈ ਵਿਅਕਤੀ ਦਾ ਮਨੋਬਲ ਉਚਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਾ ਛੁਡਾਉਣ ਲਈ ਜ਼ਿਲ੍ਹਾ ਪੱਧਰ ’ਤੇ ਇਕ ਨਸ਼ਾ ਛੁਡਾਊ ਕੇਂਦਰ, ਇਕ ਮੁੜ ਵਸੇਬਾ ਕੇਂਦਰ ਅਤੇ ਓਟ ਕਲੀਨਿਕਾਂ ਵਿਚ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਨਸ਼ਾ ਕਰਨ ਵਾਲੇ ਵਿਅਕਤੀਆਂ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਸਗੋਂ ਉਨ੍ਹਾਂ ਦੀ ਨਸ਼ਾ ਛੱਡਣ ’ਚ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਕੁਲਵਿੰਦਰ ਸਿੰਘ ਸੀਨੀਅਰ ਅਸਿਸਟੈਂਟ, ਪਰਦੀਪ ਸਿੰਘ, ਕਿਰਨ ਬਾਲਾ, ਚਮਕੌਰ ਸਿੰਘ, ਅਰਸ਼ਦੀਪ ਸਿੰਘ, ਚੀਫ਼ ਫਾਰਮੇਸੀ ਅਫ਼ਸਰ ਅਰਵਿੰਦਰ ਕੌਰ, ਪੰਚਾਇਤ ਮੈਂਬਰ ਬੋਹੜ ਸਿੰਘ ਅਤੇ ਗਗਨਦੀਪ ਸਿੰਘ ਰੇਡੀਓਗ੍ਰਾਫ਼ਰ, ਭਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 6 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਸੜਕ ਹਾਦਸੇ ’ਚ ਨਾਬਾਲਗ ਲੜਕੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।