04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੀ ਸਿਹਤ ਡਾਇਰੈਕਟਰ ਨਾਲ ਹੋਈ ਮੀਟਿੰਗ

ਅਜੀਤ ਡੈਸਕ 28-06-2026
ਫ਼ਰੀਦਕੋਟ, 27 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਨਾਲ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੀਪ ਸ਼ਰਮਾ ਅਤੇ ਜਨਰਲ ਸਕੱਤਰ ਸੁਨੀਲ ਦੱਤ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਜਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਦੀਪਾਂਜਲੀ ਭੱਟੀ ਨੇ ਫਾਰਮੇਸੀ ਅਫਸਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ। ਪੰਜਾਬ ਪੇਅ ਸਕੇਲ ਲੈਣ ਲਈ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਫਾਰਮੇਸੀ ਅਫ਼ਸਰਾਂ ਲਈ ਸਪੀਕਿੰਗ ਆਰਡਰ ਜਾਰੀ ਕਰਨ ਦੀ ਮੁੱਖ ਮੰਗ ਰੱਖੀ ਗਈ ਜਿਸ ਵਿਚ ਡਾਇਰੈਕਟਰ ਨੇ ਕਿਹਾ ਕਿ ਸਰਕਾਰ ਵਲੋਂ ਲੀਗਲ ਐਡਵਾਈਜ਼ਰ ਨਾਲ ਗੱਲਬਾਤ ਕਰਕੇ ਜਲਦ ਹੀ ਇਸਦਾ ਹੱਲ ਕੀਤਾ ਜਾਵੇਗਾ। ਕਮੇਟੀ ਆਗੂਆਂ ਵਲੋਂ ਫਾਰਮੇਸੀ ਅਫਸਰਾਂ ਦੀਆਂ ਬਾਕੀ ਰਹਿੰਦੀਆਂ ਰੈਗੂਲਰ ਪੋਸਟਾਂ ਨੂੰ ਭਰਨ ਸਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਨ੍ਹਾਂ 454 ਪੋਸਟਾਂ ਨੂੰ ਜਲਦੀ ਭਰਿਆ ਜਾਵੇਗਾ ਤੋਂ ਬਾਅਦ ਉਨ੍ਹਾਂ ਸੇਵਾ ਮੁਕਤ ਫ਼ਾਰਮੇਸੀ ਅਫ਼ਸਰਾਂ ਦੇ ਲੀਵ ਇਨਕੈਸ਼ਮੈਂਟ ਦੇ ਬਕਾਇਆ ਕੇਸਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਡਾਇਰੈਕਟਰ ਨੇ ਕਿਹਾ ਕਿ ਜਿਨ੍ਹਾਂ ਨੂੰ ਟੀਏ ਡੀਏ ਨਹੀਂ ਮਿਲੇ ਉਹ ਪਹਿਲਾਂ ਆਪਣੇ ਜ਼ਿਲ੍ਹੇ ਦੇ ਸਿਵਲ ਸਰਜਨ ਨੂੰ ਮਿਲਣ ਅਤੇ ਇਸ ਦੀ ਜਾਣਕਾਰੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਨੂੰ ਦਿੱਤੀ ਜਾਵੇ। ਅਮਰਨਾਥ ਯਾਤਰਾ ’ਤੇ ਜਾਣ ਵਾਲੇ ਫ਼ਾਰਮੇਸੀ ਅਫ਼ਸਰਾਂ ਦੀ ਜਾਨ ਦੀ ਪ੍ਰਵਾਹ ਕਰਦੇ ਹੋਏ ਉਨ੍ਹਾਂ ਦੇ ਬੀਮੇ ਦੀ ਗੱਲ ਵੀ ਰੱਖੀ ਗਈ, ਜਿਸ ਸੰਬੰਧੀ ਉਨ੍ਹਾਂ ਕਿਹਾ ਕਿ ਇਸ ਬਾਰੇ ਵੀ ਜਲਦ ਹੀ ਕੋਈ ਹੱਲ ਕੱਢਿਆ ਜਾਵੇਗਾ। ਪੰਜਾਬ ਸੂਬੇ ਵਿਚ ਲੱਗਣ ਵਾਲੀਆਂ ਜੇਲ੍ਹ ਡਿਊਟੀ ਸਬੰਧੀ ਵੀ ਗੱਲਬਾਤ ਕੀਤੀ ਗਈ। ਪਿਛਲੇ ਲੰਮੇ ਸਮੇਂ ਤੋਂ ਡਿਪਾਰਟਮੈਂਟ ਵਿਚ ਫ਼ਾਰਮੇਸੀ ਅਫ਼ਸਰਾਂ ਦੀ ਘਾਟ ਕਰਕੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਬਾਰੇ ਡਾਇਰੈਕਟਰ ਵਲੋਂ ਭਰੋਸਾ ਦਿਵਾਇਆ ਗਿਆ ਕਿ ਨਵੀਂ ਆਉਣ ਵਾਲੀ 454 ਰੈਗੂਲਰ ਪੋਸਟਾਂ ਵਿਚੋਂ ਹੀ ਇਸ ਦਾ ਹੱਲ ਕੀਤਾ ਜਾਵੇਗਾ। ਵਿਭਾਗ ਵਿਚ ਜ਼ਿਲ੍ਹਾ ਪ੍ਰੀਸ਼ਦ ਰੂਰਲ ਫਾਰਮੇਸੀ ਅਫਸਰਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ, ਜਿਸ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਬਣਾਈ ਪਾਲਿਸੀ ਹੇਠ ਲਿਆ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਫਾਰਮੇਸੀ ਅਫਸਰਾਂ ਦੀਆਂ ਪੋਸਟਾਂ ਨੂੰ ਪੁਨਰਗਠਨ ਕਰਨ ਦੀ ਵੀ ਚਰਚਾ ਕੀਤੀ ਗਈ। ਡਿਪਾਰਟਮੈਂਟ ਵਲੋਂ ਇਸ ਨੂੰ ਦੋਬਾਰਾ ਰਿਸਟਰਕਚਰਿੰਗ ਕਰਨ ਦੀ ਗੱਲ ਕਹੀ ਗਈ। ਇਸ ਮੌਕੇ ਵਿੱਤ ਸਕੱਤਰ ਮੀਨਾਕਸ਼ੀ ਧੀਰ, ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ, ਮੀਤ ਪ੍ਰਧਾਨ ਸੁਖਮੰਦਰ ਸਿੰਘ ਸੰਧੂ, ਆਡੀਟਰ ਅਮਨਦੀਪ ਸਿੰਘ, ਮੁੱਖ ਸਲਾਹਕਾਰ ਅਮਰਿੰਦਰ ਸਿੰਘ, ਜੁਆਇੰਟ ਸਕੱਤਰ ਵਿਸ਼ਾਲ ਤਿਆਲ, ਪ੍ਰਬੰਧਕੀ ਸਕੱਤਰ ਬਲਵਿੰਦਰ ਸਿੰਘ, ਪ੍ਰੋਪੇਗੰਡਾ ਸਕੱਤਰ ਮਲਕੀਤ ਸਿੰਘ, ਸੰਜੇ ਗੁਪਤਾ ਸੁਪਰਡੈਂਟ ਅਤੇ ਗੁਰਪ੍ਰੀਤ ਸਿੰਘ ਸੀਨੀਅਰ ਸਹਾਇਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਪੀ.ਟੀ.ਈ. ’ਚ 88 ਸਕੋਰ ਹਾਸਿਲ ਕੀਤੇ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਜੈਤੋ ਲਈ ਪ੍ਰਕਾਸ਼ ਸਿੰਘ ਭੱਟੀ ਮਜ਼ਬੂਤ ਉਮੀਦਵਾਰ- ਮੇਹਰ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।