04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮੀਟਿੰਗ

ਅਜੀਤ ਡੈਸਕ 28-06-2026
ਫ਼ਰੀਦਕੋਟ, 27 ਜੂਨ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮੀਟਿੰਗ ਹੋਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਪਿੱਪਲੀ ਨੇ ਪੰਜਾਬ ਸਰਕਾਰ ਤੋਂ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨੰਬਰਦਾਰ ਸਮਾਜ ਅਤੇ ਸਰਕਾਰ ਵਿਚਕਾਰ ਇਕ ਅਹਿਮ ਕੜੀ ਵਜੋਂ ਆਪਣਾ ਰੋਲ ਅਦਾ ਕਰਦੇ ਹਨ। ਪਿਛਲੇ ਕੁਝ ਸਮੇਂ ਵਿਚ ਮਹਿੰਗਾਈ ਨੇ ਕਮਾਲ ਕਰ ਦਿੱਤੀ ਹਰ ਕੋਈ ਚੀਜ਼ ਦੁਗਣੀ ਵਧ ਗਈ ਪਰ ਨੰਬਰਦਾਰ ਪਿਛਲੇ ਕਈ ਸਾਲਾਂ ਤੋਂ 1500 ਰੁਪਏ ਨਾਲ ਹੀ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ 1500 ਰੁਪਏ , ਸਰਪੰਚਾਂ ਨੂੰ 10000 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਹੈ ਪਰ ਨੰਬਰਦਾਰਾਂ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਤੀ 28 ਜੂਨ 2026 ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਪਿੰਡ ਚੰਦਬਾਜਾ ਵਿਖੇ ਪਹੁੰਚ ਰਹੇ ਹਨ। ਨੰਬਰਦਾਰ ਐਸੋਸੀਏਸ਼ਨ ਗਾਲਿਬ ਵਲੋਂ ਉਨ੍ਹਾਂ ਨੂੰ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਮੰਗ-ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਮਨਦੀਪ ਸਿੰਘ ਰੂਬੀ ਜ਼ਿਲ੍ਹਾ ਸਕੱਤਰ, ਮਨਪ੍ਰੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਵਾੜਾ ਦਰਾਕਾ, ਇਕਬਾਲ ਸਿੰਘ ਉਕੰਦਵਾਲਾ ਤਹਿਸੀਲ ਪ੍ਰਧਾਨ ਜੈਤੋ, ਬੂਟਾ ਸਿੰਘ ਤਹਿਸੀਲ ਪ੍ਰਧਾਨ ਕੋਟਕਪੂਰਾ, ਬਲਜੀਤ ਸਿੰਘ ਤਹਿਸੀਲ ਪ੍ਰਧਾਨ ਫਰੀਦਕੋਟ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਸਮਰ ਕੈਂਪ ਸਮਾਪਤ ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਪੀ.ਟੀ.ਈ. ’ਚ 88 ਸਕੋਰ ਹਾਸਿਲ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।