04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੰਜਾਬ ਦੇ ਭਲੇ ਲਈ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣੀ ਜ਼ਰੂਰੀ- ਧਨਜੀਤ ਸਿੰਘ ਵਿਰਕ

ਅਜੀਤ ਡੈਸਕ 28-06-2026
ਕੋਟਕਪੂਰਾ, 27 ਜੂਨ (ਮੋਹਰ ਸਿੰਘ ਗਿੱਲ)’-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜੈਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ ਨੇ ਆਪਣੇ ਨਿਵਾਸ ਸਥਾਨ ’ਤੇ ਪਿੰਡ ਚਹਿਲ ਵਿਖੇ ਇਕ ਵਰਕਰ ਮਿਲਣੀ ਕੀਤੀ। ਉਨ੍ਹਾਂ ਜ਼ਿਲ੍ਹਾ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਬਲਦੇਵ ਸਿੰਘ ਜੈਤੋ, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ, ਕਰਮ ਸਿੰਘ ਸੰਧਵਾਂ, ਸੁਰਜੀਤ ਸਿੰਘ ਬਾਬਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਕੇਵਲ ਲੰਬੇ-ਚੌੜੇ ਵਾਅਦੇ ਕਰਕੇ ਡੰਗ ਟਪਾਇਆ ਹੈ। ਲੋਕਾਂ ਨਾਲ ਕੀਤੇ ਹੋਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਨਸ਼ਿਆਂ ਕਾਰਨ ਅੱਜ ਵੀ ਨੌਜਵਾਨ ਆਪਣੀ ਜਾਨ ਗੁਆ ਰਹੇ ਹਨ। ਇਸ ਮੋਕੇ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਸਮੇਤ ਸਤਨਾਮ ਸਿੰਘ, ਜਸਪਾਲ ਸਿੰਘ ਕੋਟਸੁਖੀਆ, ਗੁਰਸੇਵਕ ਸਿੰਘ ਜੈਤੋ, ਲਖਵਿੰਦਰ ਸਿੰਘ ਬਰਾੜ ਤੇ ਸਤਨਾਮ ਸਿੰਘ ਵਾਈਸ ਪ੍ਰਧਾਨ, ਦਵਿੰਦਰ ਸਿੰਘ ਜਨਰਲ ਸਕੱਤਰ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਜੈਤੋ, ਸੋਨੂੰ ਕੰਡਿਆਰਾ, ਬਲਕਰਨ ਸਿੰਘ ਸੂਰਘੂਰੀ, ਅਰਮਾਨ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਗੁਰਚਰਨ ਸਿੰਘ ਸਾਬਕਾ ਸਰਪੰਚ ਕੋਠੇ ਚਹਿਲ ਅਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ। ਅੰਤ ’ਚ ਸਭਨਾਂ ਦਾ ਧੰਨਵਾਦ ਕਰਦਿਆਂ ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ ਨੇ ਕਿਹਾ ਕਿ ਪੰਜਾਬ ਦੇ ਬਹੁਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੇ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ। ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਤੰਗ ਆ ਚੁੱਕੇ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਲੇ ਲਈ ਕਾਂਗਰਸ ਪਾਰਟੀ ਸਰਕਾਰ ਲਿਆਂਦੀ ਜਾਵੇ।
ਪਿਛਲੀ ਖ਼ਬਰ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਲੰਬੇ ਬਿਜਲੀ ਕੱਟਾਂ ਤੋਂ ਕਿਸਾਨ ਮਜ਼ਦੂਰ ਡਾਹਢੇ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।