04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਕਾਸੋ ਆਪ੍ਰੇਸ਼ਨ

ਅਜੀਤ ਡੈਸਕ 28-06-2026
ਸ੍ਰੀ ਮੁਕਤਸਰ ਸਾਹਿਬ, 27 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਅੱਜ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਇਲਾਕੇ ਵਿਚ ਡੀ.ਐੱਸ.ਪੀ. (ਡੀ) ਰਸ਼ਪਾਲ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ ਬਰਾੜ, ਮੁੱਖ ਅਫ਼ਸਰ ਥਾਣਾ ਸਿਟੀ ਤੇ ਪੁਲਿਸ ਪਾਰਟੀ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਜਿਵੇਂ ਕਿ ਪਾਰਕਾਂ, ਚੌਂਕਾਂ, ਦਾਣਾ ਮੰਡੀ, ਰੇਲਵੇ ਓਵਰਬ੍ਰਿਜ ਹੇਠਾਂ ਅਤੇ ਹੋਰ ਜਨਤਕ ਸਥਾਨਾਂ ’ਤੇ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ। ਲੋਕਾਂ ਨਾਲ ਗੱਲਬਾਤ ਕਰਕੇ ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਗਈ। ਇਸ ਤੋਂ ਇਲਾਵਾ ਪੀ.ਏ.ਆਈ.ਐੱਸ. ਐਪ ਰਾਹੀਂ ਸ਼ੱਕੀ ਤੇ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਗਈ, ਜਦਕਿ ਵਾਹਨ ਵੈਰੀਫ਼ਿਕੇਸ਼ਨ ਐਪ ਰਾਹੀਂ ਸ਼ੱਕੀ ਵਾਹਨਾਂ ਦੀ ਜਾਂਚ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਉਹ ਕਿਸੇ ਅਪਰਾਧਿਕ ਮਾਮਲੇ ਵਿਚ ਲੋੜੀਂਦੇ ਜਾਂ ਸ਼ਾਮਿਲ ਤਾਂ ਨਹੀਂ ਹਨ। ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਨਸ਼ਾ ਤਸਕਰ ਜਾਂ ਅਪਰਾਧਿਕ ਅਨਸਰ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਪੁਲਿਸ ਨਾਲ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਲੋਕਾਂ ਦੇ ਸਹਿਯੋਗ ਨਾਲ ਨਸ਼ਾ-ਮੁਕਤ ਅਤੇ ਅਪਰਾਧ-ਮੁਕਤ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਬੱਧਨੀ ਕਲਾਂ ਅਤੇ ਲੋਪੋ ਨੂੰ ਜੋੜਦੇ ਹਾਈਵੇ ’ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਲਗਾਇਆ ਧਰਨਾ ਅਗਲੀ ਖ਼ਬਰ ਪੰਜਾਬ ਦੇ ਭਲੇ ਲਈ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣੀ ਜ਼ਰੂਰੀ- ਧਨਜੀਤ ਸਿੰਘ ਵਿਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।