18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੁੱਖ ਮੰਤਰੀ ਨੂੰ ਮਿਲਣ ਜਾਂਦੇ ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਕਿਸਾਨਾਂ ਨੂੰ ਪੁਲਿਸ ਲਾਈਨ ’ਚ ਕੀਤਾ ਨਜ਼ਰਬੰਦ

ਅਜੀਤ ਡੈਸਕ 29-06-2026
ਫ਼ਰੀਦਕੋਟ, 28 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਫ਼ਰੀਦਕੋਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇੱਥੇ ਆਏ ਸਨ ਅਤੇ ਇਸ ਤੋਂ ਪਹਿਲਾਂ ਪੰਜਾਬ ਅੰਦਰ 500 ਪੇਂਡੂ ਜਿੰਮਾਂ ਦਾ ਉਦਘਾਟਨ ਕਰਨਾ ਸੀ। ਪੁਲਿਸ ਨੇ ਕਿਸਾਨਾਂ ਦੇ ਡਰ ਵਜੋਂ ਪਹਿਲਾਂ ਹੀ ਇਸ ਖੇਤਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਸੀ। ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਪ੍ਰੋਗਰਾਮ ਵਾਲੀ ਜਗ੍ਹਾ ’ਤੇ ਜਾਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਨਜ਼ਰਬੰਦ ਕਰ ਦਿੱਤਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂਵਾਲਾ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਦੇ ਹੋਏ ਗੱਲਬਾਤ ਲਈ ਆਏ ਹੋਏ ਆਗੂਆਂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਸਵਾਲਾਂ ਤੋਂ ਭੱਜ ਨਹੀਂ ਸਕਦੀ ਤੇ ਕਿਸਾਨਾਂ ਦੇ ਸ਼ੰਭੂ ਤੇ ਖਨੌਰੀ ਮੋਰਚੇ ਉਪਰੋਂ ਪੰਜਾਬ ਸਰਕਾਰ ਵਲੋਂ ਪੁਲਿਸ ਬਲ ਦੀ ਮੌਜੂਦਗੀ ਵਿਚ ਚੋਰੀ ਕੀਤੇ ਗਏ ਸਮਾਨ ਦੀ ਸਰਕਾਰ ਨੂੰ
ਭਰਪਾਈ ਹਰ ਹਾਲਤ ਵਿਚ ਕਰਨੀ ਪਵੇਗੀ ਅਤੇ ਪੰਜਾਬ ਸਰਕਾਰ ਵਲੋਂ ਲੈਂਡ ਮੋਰਗੇਜ ਬੈਂਕਾਂ ਰਾਹੀਂ ਜੋ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀਆਂ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ ਉਨ੍ਹਾਂ ਸਾਜਿਸ਼ਾਂ ਨੂੰ ਕਦੇ ਵੀ ਬੀਕੇਯੂ ਏਕਤਾ ਸਿੱਧੂਪੁਰ ਕਾਮਯਾਬ ਨਹੀਂ ਹੋਣ ਦੇਵੇਗੀ। ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਵਾੜਾ ਭਾਈਕਾ ਪ੍ਰਧਾਨ ਬਲਾਕ ਬਾਜਾਖਾਨਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਸਾਦਿਕ ਬਲਾਕ, ਨਿਰਮਲ ਸਿੰਘ ਢਿਲਵਾਂ ਪ੍ਰਧਾਨ ਬਲਾਕ ਕੋਟਕਪੂਰਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਤੇਜਾ ਸਿੰਘ ਪੱਕਾ ਪ੍ਰਧਾਨ ਬਲਾਕ ਫ਼ਰੀਦਕੋਟ, ਜਤਿੰਦਰਜੀਤ ਸਿੰਘ ਭਿੰਡਰ ਨੌਜਵਾਨ ਆਗੂ, ਰਾਜਵੀਰ ਸਿੰਘ ਪੱਖੀ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ, ਨਾਇਬ ਸਿੰਘ ਢਿੱਲਵਾਂ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦਸਤਾਰ ਅਤੇ ਕਿਰਦਾਰ ਕੈਂਪ ਅਗਲੀ ਖ਼ਬਰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ 3 ਰੋਜ਼ਾ ਕਬੀਰ ਜੈਅੰਤੀ ਸਮਾਗਮ ਸ਼ਰਧਾਪੂਰਵਕ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।