17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਿਵਲ ਹਸਪਤਾਲ ਮਲੋਟ ਵਿਖੇ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 29-06-2026
ਮਲੋਟ, 28 ਜੂਨ (ਪਾਟਿਲ)-ਰਾਸ਼ਟਰੀ ਪਲਸ ਪੋਲੀਓ ਇਮੂਨਾਈਜੇਸ਼ਨ ਰਾਊਂਡ ਤਹਿਤ ਸਿਵਲ ਹਸਪਤਾਲ ਮਲੋਟ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜਿੰਦਰ ਕੁਮਾਰ ਵਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ। ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਇਸ ਰਾਊਂਡ ’ਚ ਨਵ-ਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆਂ 2 ਬੂੰਦਾਂ ਤੋਂ ਵਾਂਝਾ ਨਹੀ ਰਹਿਣਾ ਚਾਹੀਦਾ। ਇਸ ਮੌਕੇ ਜਸਬੀਰ ਕੌਰ ਏ.ਐਨ.ਐਮ ਨੇ ਦੱਸਿਆ ਕਿ ਇਸ ਰਾਊਂਡ ’ਚ ਸ਼ਹਿਰ ਦੀ ਸਾਰੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ ਤੇ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਦੀ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਡਾ. ਵਿਕਾਸ ਬਾਂਸਲ, ਸੁਖਨਪਾਲ ਸਿੰਘ, ਫਸਿਲਟੀ ਮੈਨੇਜਰ ਨੀਤਿਕਾ, ਏ ਐਨ ਐਮ ਜਗਦੀਪ ਕੌਰ, ਸਮੂਹ ਆਸ਼ਾ ਵਰਕਰ, ਨਰਸਿੰਗ ਕਾਲਜ ਦੇ ਵਿਦਿਆਰਥੀ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਸੀ.ਐਚ.ਸੀ ਆਲਮਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਲੈਕਚਰਾਰ ਭਰਤੀ ’ਚ ਰਿਜ਼ਰਵੇਸ਼ਨ ਨਿਯਮਾਂ ਨੂੰ ਛਿੱਕੇ ਟੰਗਿਆ : ਢੋਸੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।