01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਖੇਤੀਬਾੜੀ ਵਿਭਾਗ ਨੇ ਖੇਤੀ ਮਸ਼ੀਨਰੀ/ਸੰਦਾਂ ਦੇ ਡਰਾਅ ਕੱਢੇ

ਅਜੀਤ ਡੈਸਕ 03-07-2026
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੀ.ਆਰ.ਐਮ., ਸਮੈਮ ਅਤੇ ਸੀ.ਡੀ.ਪੀ. ਸਕੀਮ ਸਾਲ 2026-27 ਅਧੀਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਪਾਸ ਖੇਤੀ ਮਸ਼ੀਨਰੀ ਉਪਦਾਨ ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆ ਸਨ। ਇਨ੍ਹਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਕੰਪਿਊਟਰਾਈਜ਼ਡ ਸਿਸਟਮ ਰਾਹੀਂ ਡੀ.ਐਲ.ਈ.ਸੀ. ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ ਵਿਚ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਹੀਂ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ ਅਤੇ ਮੌਕੇ ’ਤੇ ਵੀਡਿਓਗ੍ਰਾਫ਼ੀ ਵੀ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁਝਾਅ ਦਿੱਤੇ ਕਿ ਖ਼ਰੀਦੇ ਜਾਣ ਵਾਲੀਆਂ ਇਨ੍ਹਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕੀਤੀ ਜਾਵੇ ਅਤੇ ਮਸ਼ੀਨਾਂ ਕਿਰਾਏ ’ਤੇ ਵੀ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜਿੱਥੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਵੇਗਾ, ਉਥੇ ਅੱਗ ਲੱਗਣ ਦੀ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇਗੀ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇਗਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਗਸੀਰ ਸਿੰਘ ਵਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀਂ ਕਿਸਾਨਾਂ ਨੂੰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਅਪੀਲ ਕੀਤੀ ਗਈ ਕਿ ਸ਼ੈਕਸ਼ਨ ਮਸ਼ੀਨਾਂ ਦੀ ਖ਼ਰੀਦ ਜਲਦ ਤੋਂ ਜਲਦ ਕਰ ਲਈ ਜਾਵੇ।
ਪਿਛਲੀ ਖ਼ਬਰ ਪੰਜਾਬ ਦੀ ਡੋਲਦੀ ਆਰਥਿਕਤਾ ਲਈ ‘ਆਪ’ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਢਿੱਲਵਾਂ ਅਗਲੀ ਖ਼ਬਰ ਬੀਤੀ ਰਾਤ ਪਏ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ ’ਤੇ ਲਿਆਂਦੀ ਰੌਣਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।