01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸ਼੍ਰੋਮਣੀ ਕਮੇਟੀ ਦੇ ਅਧੀਨ ਗੁਰੂ ਨਾਨਕ ਕਾਲਜ ’ਚ ਦਾਖ਼ਲਾ ਮੁਹਿੰਮ ਨੂੰ ਮਿਲਿਆ ਹੁੰਗਾਰਾ

ਅਜੀਤ ਡੈਸਕ 03-07-2026
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਵਿਚ ਸੈਸ਼ਨ 2026-27 ਲਈ ਦਾਖ਼ਲਾ ਪ੍ਰਕਿਰਿਆ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਕਾਲਜ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਲੈ ਰਹੇ ਹਨ। ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਐਜੂਕੇਸ਼ਨ ਸੁਖਮਿੰਦਰ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਕਾਲਜ ਵਿਚ ਗ੍ਰੈਜੂਏਟ ਪੱਧਰ ਦੇ ਵਿਦਿਆਰਥੀਆਂ ਲਈ ਐਨ.ਡੀ.ਏ, ਐਸ.ਐਸ.ਬੀ, ਆਰਮਡ ਫੋਰਸ ਐਗਜਾਮ ਅਤੇ ਸੀ.ਸੀ.ਐਲ.ਪੀ. ਤਹਿਤ ਐਨਡੀਏ, ਐਸਐਸਬੀ, ਆਰਮਡ ਫੋਰਸ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਿਗਰੀ ਪ੍ਰਾਪਤ ਕਰਨ ਦੇ ਨਾਲ-ਨਾਲ ਸਰਕਾਰੀ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਯੋਗ ਮਾਰਗਦਰਸ਼ਨ ਅਤੇ ਤਿਆਰੀ ਦਾ ਮੌਕਾ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਰੱਖ ਸਕਣ। ਕਾਲਜ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿਲੱਖਣ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਗੁਰੂ ਨਾਨਕ ਕਾਲਜ ਵਿਚ ਦਾਖਲਾ ਲੈ ਕੇ ਮੁਫ਼ਤ ਕੋਚਿੰਗ ਦੀ ਸਹੂਲਤ ਦਾ ਲਾਭ ਪ੍ਰਾਪਤ ਕਰਨ। ਨਾਲ ਹੀ ਸਮੂਹ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਇਸ ਸੁਨਹਿਰੀ ਮੌਕੇ ਦਾ ਲਾਭ ਉਠਾ ਸਕਣ। ਉਨ੍ਹਾਂ ਸੀ.ਸੀ.ਪੀ.ਐੱਲ ਸੈੱਲ ਦੇ ਇੰਚਾਰਜ ਡਾ. ਅਮਨਪ੍ਰੀਤ ਕੌਰ, ਐਨ.ਡੀ.ਏ ਸੈੱਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਡੈਮੋਕਰੇਟਿੰਕ ਟੀਚਰਜ਼ ਫੈਡਰੇਸ਼ਨ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।