12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

ਅਜੀਤ ਡੈਸਕ 04-07-2026
ਫ਼ਰੀਦਕੋਟ, 3 ਜੁਲਾਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਪੈਟਰੋਲ ਪੰਪ, ਫ਼ਿਰੋਜਪੁਰ ਰੋਡ ਫ਼ਰੀਦਕੋਟ ਵਿਖੇ ਮੁਖਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਆ ਰਹੀ ਇਕ ਵਰਨਾ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਕੇ ਤਲਾਸ਼ੀ ਲਈ ਤਾਂ ਗੱਡੀ ’ਚ ਬੈਠੇ ਕਰਨ ਸ਼ਰਮਾ ਪੁੱਤਰ ਵਿਜੈ ਸ਼ਰਮਾ ਵਾਸੀ ਫ਼ਰੀਦਕੋਟ ਅਤੇ ਦੋ ਨਾਮਾਲੂਮ ਵਿਅਕਤੀਆਂ ਪਾਸੋਂ ਕਥਿਤ ਤੌਰ ’ਤੇ ਇਕ ਕਿੱਲੋ 20 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ, 200 ਮੋਮੀ ਲਿਫਾਫੇ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਕੇ ਉਨ੍ਹਾਂ ਦੀ ਗੱਡੀ ਅਤੇ ਇਕ ਆਈ.ਫੋਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਤਿੰਨਾਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਦੇਵ ਸਿੰਘ, ਇੰਚਾਰਜ, ਪੁਲਿਸ ਚੌਂਕੀ ਕਲੇਰ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਕਲੇਰ ਤੋਂ ਬਲਕਾਰ ਸਿੰਘ ਪੁੱਤਰ ਹਿਕੱਤਰ ਸਿੰਘ ਵਾਸੀ ਟਹਿਣਾ ਨੂੰ ਕਾਬੂ ਕਰ ਕੇ ਉਸ ਪਾਸੋਂ ਕਥਿਤ ਦੌਰ ’ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਗਿੱਦੜਬਾਹਾ ਪ੍ਰਸ਼ਾਸਨ ਦੇ ਢਿੱਲੇ ਪ੍ਰਬੰਧਾਂ ਕਾਰਨ ਆਮ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਜੈਤੋ ਦੇ ਗੋਲ ਚੌਂਕ ’ਚ ਕਈ ਮਹੀਨਿਆਂ ਤੋਂ ਬੰਦ ਪਏ ਬਾਥਰੂਮ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।