03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੁਲਿਸ ਨੇ ਆਪ੍ਰੇਸ਼ਨ ਪ੍ਰਹਾਰ 3.0 ਤਹਿਤ 100 ਦੇ ਕਰੀਬ ਦੋਸ਼ੀ ਕੀਤੇ ਕਾਬੂ

ਅਜੀਤ ਡੈਸਕ 05-07-2026

ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ’ਯੁੱਧ ਨਸ਼ਿਆਂ ਵਿਰੁੱਧ’ ਅਤੇ ’ਗੈਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਨਿਲਾਂਬਰੀ ਜਗਦਲੇ ਆਈ.ਪੀ.ਐਸ ਆਈ.ਜੀ ਫ਼ਰੀਦਕੋਟ ਰੇਂਜ ਦੀ ਰਹਿਨੁਮਾਈ ਹੇਠ ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਪ੍ਰੇਸ਼ਨ ਪ੍ਰਹਾਰ 3.0 ਤਹਿਤ ਪੁਲਿਸ ਵਲੋਂ ਜਬਰਦਸਤ ਐਕਸ਼ਨ ਕਰਦੇ ਹੋਏ ਪੁਲਿਸ ਦੀਆਂ ਟੀਮਾਂ ਬਣਾ ਕੇ ਅਪਰਾਧਿਕ ਅਨਸਰਾਂ ਦੇ ਸ਼ੱਕੀ ਠਿਕਾਣਿਆਂ ’ਤੇ ਇਕੋ ਵਾਰੀ ਛਾਪੇਮਾਰੀ ਕੀਤੀ ਗਈ। ਇਨ੍ਹਾਂ ਛਾਪੇਮਾਰੀਆਂ ਦੌਰਾਨ ਕਈ ਸੰਗੀਨ ਅਪਰਾਧ ਦੇ 4 ਦਰਜਨਾਂ ਤੋਂ ਵੱਧ ਦੋਸ਼ੀਆਂ ਨੂੰ ਮੁਕੱਦਮਿਆਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 100 ਦੇ ਕਰੀਬ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ। ਜਿਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰੀ ਮਾਮਲਿਆਂ ਵਿਚ 30 ਤੋਂ ਵੱਧ ਨਸ਼ੇ ਦੇ ਸਮੱਗਲਰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਇਸ ਦੌਰਾਨ ਹੀ 2 ਨਾਜਾਇਜ਼ ਪਿਸਟਲ ਬਰਾਮਦ ਕੀਤੇ ਗਏ ਹਨ ਅਤੇ ਵੱਖ ਵੱਖ ਅਦਾਲਤਾਂ ਤੋਂ ਜੋ ਦੋਸ਼ੀ ਭਗੋੜੇ ਕਰਾਰ ਕੀਤੇ ਗਏ ਹਨ ਉਨ੍ਹਾਂ ਵਿਚ 3 ਭਗੋੜੇ ਅਪਰਾਧੀ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਿਸ ਜ਼ਿਲ੍ਹੇ ਵਿਚੋਂ ਅਪਰਾਧ ਨੂੰ ਮੁਕਾਉਣ ਅਤੇ ਨਿਵਾਸੀਆਂ ਨੂੰ ਸੁਰੱਖਿਅਤ, ਨਿਸ਼ਚਿੰਤ ਅਤੇ ਡਰ-ਰਹਿਤ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਖੇਤ ਤੋਂ ਘਰ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ਦੌਰਾਨ ਮੌਤ ਅਗਲੀ ਖ਼ਬਰ ਐਸ ਆਈ ਆਰ ਦੇ ਸ਼ਡਿਊਲ ਤਹਿਤ ਜ਼ਿਲ੍ਹੇ ਵਿਚ 25 ਜੂਨ ਤੋਂ ਐਨਿਊਮੀਰੇਸ਼ਨ ਫ਼ੇਜ਼ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।