03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਦਾ ਚਾਈਲਡ-ਫ਼ਰੈਂਡਲੀ ਐਂਡ ਕੇਅਰਿੰਗ ਕੈਂਪਸ ’ਤੇ ਵਿਸ਼ੇਸ਼ ਜ਼ੋਰ-ਚੇਅਰਪਰਸਨ ਰਕਸ਼ੰਦਾ ਸ਼ਰਮਾ

ਅਜੀਤ ਡੈਸਕ 05-07-2026
ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਸੁਰੱਖਿਅਤ, ਸਨੇਹ ਭਰੇ ਸਿੱਖਣ ਮਾਹੌਲ ਨੂੰ ਹਮੇਸ਼ਾ ਪਹਿਲ ਦਿੰਦਾ ਆ ਰਿਹਾ ਹੈ। ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਸਕੂਲ ਨੇ ਚਾਈਲਡ-ਫਰੈਂਡਲੀ ਐਂਡ ਕੇਅਰਿੰਗ ਕੈਂਪਸ ਪਹਿਲ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਦਾ ਮੁੱਖ ਉਦੇਸ਼ ਹਰ ਬੱਚੇ ਨੂੰ ਘਰ ਵਰਗਾ ਨਿੱਘਾ, ਸੁਰੱਖਿਅਤ ਅਤੇ ਪ੍ਰੇਰਣਾਦਾਇਕ ਮਾਹੌਲ ਪ੍ਰਦਾਨ ਕਰਨਾ ਹੈ। ਇਸ ਪਹਿਲ ਤਹਿਤ ਸਕੂਲ ਵਿਚ ਹਰ ਵਿਦਿਆਰਥੀ ਦੀਆਂ ਭਾਵਨਾਵਾਂ, ਲੋੜਾਂ ਅਤੇ ਯੋਗਤਾਵਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਸਕੂਲ ਦੀ ਚੇਅਰਪਰਸਨ ਰਕਸ਼ੰਦਾ ਸ਼ਰਮਾ ਨੇ ਕਿਹਾ ਕਿ ਸਕੂਲ ਵਿਚ ਐਕਟੀਵਿਟੀ-ਬੇਸਡ ਲਰਨਿੰਗ, ਰਚਨਾਤਮਕ ਗਤੀਵਿਧੀਆਂ, ਖੇਡਾਂ, ਨੈਤਿਕ ਕਦਰਾਂ-ਕੀਮਤਾਂ ਅਤੇ ਜੀਵਨ ਕੌਸ਼ਲਾਂ ਦੇ ਵਿਕਾਸ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਇਸ ਨਾਲ ਬੱਚਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਅਕਾਦਮਿਕ ਸਫ਼ਲਤਾ ਤੱਕ ਸੀਮਤ ਨਹੀਂ, ਸਗੋਂ ਹਰ ਬੱਚੇ ਨੂੰ ਖੁਸ਼, ਆਤਮ ਵਿਸ਼ਵਾਸੀ, ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਾਉਣਾ ਵੀ ਹੈ। ਚਾਈਲਡ-ਫਰੈਂਡਲੀ ਐਂਡ ਕੇਅਰਿੰਗ ਕੈਂਪਸ ਇਸੇ ਸੋਚ ਨੂੰ ਸਾਕਾਰ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਅਗਲੀ ਖ਼ਬਰ ਬਜ਼ੁਰਗ ਦੀ ਰੇਲਗੱਡੀ ਹੇਠ ਆਉਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।