03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਰਕਾਰੀ ਡਿਊਟੀ ਵਿਚ ਵਿਘਨ ਅਤੇ ਧਮਕੀਆਂ ਦੇਣ ਦੇ ਮਾਮਲੇ ’ਚ ਸਾਬਕਾ ਸਰਪੰਚ ਬਰੀ

ਅਜੀਤ ਡੈਸਕ 05-07-2026

ਬਰਨਾਲਾ, 4 ਜੁਲਾਈ (ਨਰਿੰਦਰ ਅਰੋੜਾ)-ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਮਿਸ ਗਿਤਾਂਸੂ ਬਰਨਾਲਾ ਦੀ ਅਦਾਲਤ ਨੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਸਰਕਾਰੀ ਮੁਲਾਜ਼ਮ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਨਾਮਜ਼ਦ ਸਾਬਕਾ ਸਰਪੰਚ ਸਰਬਜੀਤ ਸਿੰਘ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਐਡਵੋਕੇਟ ਮਨਿੰਦਰ ਸਿੰਘ ਮਾਨ ਵਲੋਂ ਪੇਸ਼ ਕੀਤੀਆਂ ਦਲੀਲਾਂ ਨਾਲ ਸਹਿਮਤੀ ਜਿਤਾਉਂਦਿਆਂ ਇਹ ਹੁਕਮ ਸੁਣਾਇਆ। ਜਾਣਕਾਰੀ ਦਿੰਦਿਆਂ ਐਡਵੋਕੇਟ ਮਨਿੰਦਰ ਸਿੰਘ ਮਾਨ ਨੇ ਦੱਸਿਆ ਕਿ 5 ਜਨਵਰੀ 2022 ਨੂੰ ਐਕਸਾਈਜ਼ ਇੰਸਪੈਕਟਰ ਦੀ ਸ਼ਿਕਾਇਤ ’ਤੇ ਥਾਣਾ ਧਨੌਲਾ ਵਿਖੇ ਸਾਬਕਾ ਸਰਪੰਚ ਸਰਬਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਸੀ ਕਿ ਚੈਕਿੰਗ ਦੌਰਾਨ ਸਾਬਕਾ ਸਰਪੰਚ ਨੇ ਸਰਕਾਰੀ ਗੱਡੀ ਨੂੰ ਰੋਕ ਕੇ ਸਰਕਾਰੀ ਮੁਲਾਜ਼ਮ ਨੂੰ ਧਮਕਾਇਆ ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ। ਇਸ ਸਬੰਧ ਵਿਚ ਉਨ੍ਹਾਂ ’ਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਲਗਭਗ ਸਾਢੇ ਤਿੰਨ ਸਾਲ ਤੋਂ ਵੱਧ ਸਮਾਂ ਚੱਲੀ ਇਸ ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੇ ਗਏ ਸਬੂਤਾਂ ਅਤੇ ਠੋਸ ਦਲੀਲਾਂ ਤੋਂ ਬਾਅਦ ਅਦਾਲਤ ਨੇ ਸਾਬਕਾ ਸਰਪੰਚ ਸਰਬਜੀਤ ਸਿੰਘ ਨੂੰ ਦੋਸ਼ਾਂ ਤੋਂ ਬਰੀ ਕਰਨ ਦਾ ਫ਼ੈਸਲਾ ਸੁਣਾਇਆ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੀ ਅਹਿਮ ਇਕੱਤਰਤਾ ਅਗਲੀ ਖ਼ਬਰ ਗਤਕਾ ਮੁਕਾਬਲਿਆਂ ਲਈ ਜਥੇਦਾਰ ਮੰਡ ਵਲੋਂ ਡਾ. ਢਿੱਲੋਂ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।