20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਅਣਪਛਾਤੀ ਬਜ਼ੁਰਗ ਔਰਤ ਦੀ ਮੌਤ

ਅਜੀਤ ਡੈਸਕ 06-07-2026
ਬਠਿੰਡਾ, 5 ਜੁਲਾਈ (ਅਵਤਾਰ ਸਿੰਘ ਕੈਂਥ)- ਸਥਾਨਕ ਕਿਲ੍ਹਾ ਮੁਬਾਰਕ ਨੇੜੇ ਇਕ ਬਜ਼ੁਰਗ ਔਰਤ ਗੰਭੀਰ ਹਾਲਤ ਵਿਚ ਦੋ ਦਿਨਾਂ ਪਹਿਲਾਂ ਮਿਲੀ ਸੀ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਸੰਦੀਪ ਗਿੱਲ ਨੇ ਗੰਭੀਰ ਹਾਲਤ ਵਿਚ ਪਈ ਬਜ਼ੁਰਗ ਔਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। 2 ਦਿਨਾਂ ਦੇ ਇਲਾਜ ਤੋਂ ਬਾਅਦ ਬਜ਼ੁਰਗ ਔਰਤ ਦੀ ਅੱਜ ਸਵੇਰੇ ਮੌਤ ਹੋ ਗਈ। ਸਹਾਰਾ ਜਨ ਸੇਵਾ ਟੀਮ ਵਲੋਂ ਉਸ ਦੀ ਦੇਖਭਾਲ ਕੀਤੀ ਜਾ ਰਹੀ ਸੀ। ਮ੍ਰਿਤਕ ਔਰਤ ਦੀ ਉਮਰ ਲਗਭਗ 60-70 ਸਾਲ ਸੀ ਅਤੇ ਉਸ ਦੀ ਪਹਿਚਾਣ ਨਹੀਂ ਹੋ ਸਕੀ। ਬਜ਼ੁਰਗ ਔਰਤ ਦੀ ਮੌਤ ਸਬੰਧੀ ਸਹਾਰਾ ਟੀਮ ਨੇ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰ ਦਿੱਤਾ ਹੈ। ਮ੍ਰਿਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲਿਜਾਇਆ ਗਿਆ ਹੈ। ਲਾਸ਼ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਆਤਮਾ ਸਕੀਮ ਅਧੀਨ ‘ਖੇਤ ਬਚਾਓ ਅਭਿਆਨ’ ਤਹਿਤ ਲਗਾਈ ਇਕ ਰੋਜ਼ਾ ਫਾਰਮਰ ਟਰੇਨਿੰਗ ਅਗਲੀ ਖ਼ਬਰ ਨਿਗੂਣੀ ਸਹਾਇਤਾ ਰਾਸ਼ੀ ਔਰਤਾਂ ਨਾਲ ਕੋਝਾ ਮਜ਼ਾਕ–ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।