20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸਪੀਕਰ ਸੰਧਵਾਂ ਨੇ ਹਲਕੇ ਦੇ ਪਿੰਡਾਂ ’ਚ ਲੋਕ ਮਿਲਣੀ ਸਮਾਗਮਾਂ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅਜੀਤ ਡੈਸਕ 06-07-2026
ਕੋਟਕਪੂਰਾ, 5 ਜੁਲਾਈ (ਮੇਘਰਾਜ)-ਹਲਕਾ ਕੋਟਕਪੂਰਾ ਦੇ ਪਿੰਡ ਚਹਿਲ, ਫਿੱਡੇ ਕਲਾਂ ਅਤੇ ਭੈਰੋਂ ਭੱਟੀ ਵਿਖੇ ਲੋਕ ਮਿਲਣੀ ਸਮਾਗਮਾਂ ਦੌਰਾਨ ਪਿੰਡ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਿੰਡਾਂ ਦੇ ਲੋਕ ਸੂਬਾ ਸਰਕਾਰ ਦੇ ਲੋਕਪੱਖੀ ਕੰਮਾਂ ਤੋਂ ਬਹੁਤ ਖੁਸ਼ ਹਨ। ਪਿੰਡਾਂ ’ਚ ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਨਹਿਰੀ ਪਾਣੀ ਜੋ ਪਿੰਡਾਂ ਦੇ ਖੇਤਾਂ ’ਚ ਪਹੁੰਚਾਇਆ ਗਿਆ ਹੈ ਉਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਉਪਰੰਤ ਉਨ੍ਹਾਂ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆ। ਇਸ ਮੌਕੇ ਅੰਗਰੇਜ਼ ਸਿੰਘ, ਬਾਊ ਸਿੰਘ, ਜਗਸੀਰ ਸਿੰਘ, ਸੁਰਜੀਤ ਸਿੰਘ, ਅਮਨਦੀਪ ਸਿੰਘ, ਜੀਤ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਠੰਢੇ ਮਿੱਠੇ ਜਲ ਦੀ ਛਬੀਲ ਲਗਾ ਕੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਆਤਮਾ ਸਕੀਮ ਅਧੀਨ ‘ਖੇਤ ਬਚਾਓ ਅਭਿਆਨ’ ਤਹਿਤ ਲਗਾਈ ਇਕ ਰੋਜ਼ਾ ਫਾਰਮਰ ਟਰੇਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।