08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਰਕਾਰੀ ਕਾਲਜ ਵਿਖੇ ਨਸ਼ਾ ਨਾ ਕਰਨ ਦਾ ਸਹੁੰ ਚੁੱਕ ਸਮਾਗਮ ਕਰਵਾਇਆ

ਅਜੀਤ ਡੈਸਕ 07-07-2026
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਪ੍ਰੋ. ਮੰਜੂ ਕਪੂਰ ਦੀ ਸਰਪ੍ਰਸਤੀ ਹੇਠ ਇੰਟਰਨੈਸ਼ਨਲ ਡਰੱਗ ਅਬਿਊਜ਼ ਤਹਿਤ ਨਸ਼ਾ ਨਾ ਕਰਨ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੌਰਾਨ ਪ੍ਰਿੰਸੀਪਲ ਮੰਜੂ ਕਪੂਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਵਿਅਕਤੀ, ਪਰਿਵਾਰ ਅਤੇ ਸਮਾਜ ਲਈ ਘਾਤਕ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ, ਖੋਜ ਅਤੇ ਸਮਾਜ ਸੇਵਾ ਵਰਗੀਆਂ ਉਸਾਰੂ ਗਤੀਵਿਧੀਆਂ ਵੱਲ ਲਗਾਉਣਾ ਚਾਹੀਦਾ ਹੈ। ਵਾਇਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਇਕ ਸਿਹਤਮੰਦ, ਅਨੁਸ਼ਾਸਿਤ ਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਅਪੀਲ ਕੀਤੀ। ਮੁੱਖ ਬੁਲਾਰੇ ਡਾ. ਰੀਤੂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦਾ ਸੱਦਾ ਦਿੱਤਾ। ਸਮਾਗਮ ਦੇ ਅੰਤ ਵਿਚ ਕਾਲਜ ਦੇ ਸਮੂਹ ਅਧਿਆਪਕਾਂ, ਗੈਰ-ਅਧਿਆਪਕ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਨਸ਼ਾ ਨਾ ਕਰਨ, ਨਸ਼ਿਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿਚ ਆਪਣਾ ਸਰਗਰਮ ਯੋਗਦਾਨ ਪਾਉਣ ਦੀ ਸਹੁੰ ਚੁੱਕੀ। ਇਸ ਮੌਕੇ ਪ੍ਰੋ. ਦਮਨਪ੍ਰੀਤ ਸਿੱਧੂ, ਪ੍ਰੋ. ਹਰਮੀਤ ਕੌਰ, ਪ੍ਰੋ. ਕੰਵਰਜੀਤ ਸਿੰਘ, ਪ੍ਰੋ. ਜਸਕਰਨ ਸਿੰਘ, ਪ੍ਰੋ. ਸ਼ਿੰਦਰਪਾਲ ਕੌਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਵਲੋਂ ਐਲ.ਏ.ਡੀ.ਸੀ. ਨੀਤੀ ਵਿਰੁੱਧ ਵਕੀਲਾਂ ਦੀ ਹੜਤਾਲ ਨੂੰ ਸਮਰਥਨ ਅਗਲੀ ਖ਼ਬਰ ਪੰਜਾਬ ਅੰਦਰ ਲੈਂਡ ਪੂਲਿੰਗ ਨੀਤੀ ਲਾਗੂ ਕਰਨਾ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਨਾ ਦੇਣਾ ਸਰਕਾਰ ਦੀਆਂ ਮਾੜੀਆਂ ਨੀਤੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।