08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬਾਰ ਐਸੋਸੀਏਸ਼ਨ ਵਲੋਂ ਐਲ.ਏ.ਡੀ.ਸੀ. ਨੀਤੀ ਵਿਰੁੱਧ ਵਕੀਲਾਂ ਦੀ ਹੜਤਾਲ ਨੂੰ ਸਮਰਥਨ

ਅਜੀਤ ਡੈਸਕ 07-07-2026
ਗਿੱਦੜਬਾਹਾ, 6 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਬਾਰ ਐਸੋਸੀਏਸ਼ਨ ਗਿੱਦੜਬਾਹਾ ਨੇ ਐੱਲ.ਏ.ਡੀ.ਸੀ. ਨੀਤੀ ਦੇ ਵਿਰੋਧ ਵਿਚ ਪੰਜਾਬ ਭਰ ਦੇ ਵਕੀਲਾਂ ਵਲੋਂ ਅੱਜ ਤੋਂ ਸ਼ੁਰੂ ਕੀਤੀ ਜਾ ਰਹੀ ਹੜਤਾਲ ਦੀ ਹਮਾਇਤ ਕਰਦਿਆਂ ਇਸ ਹੜਤਾਲ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਗੱਲਬਾਤ ਕਰਦਿਆਂ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਸਤਬੀਰ ਸਿੰਘ ਔਲਖ ਨੇ ਕਿਹਾ ਕਿ ਨੋ ਵਰਕ ਡੇਅ ਤਹਿਤ ਵਕੀਲ ਅਦਾਲਤ ਦਾ ਕੰਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਐੱਲ.ਏ.ਡੀ.ਸੀ. ਨੀਤੀ ਵਕੀਲਾਂ ਦੀ ਸੁਤੰਤਰਤਾ ਨੂੰ ਪ੍ਰਭਾਵਿਤ ਕਰਨ ਵਾਲੀ ਹੈ। ਇਸ ਨੀਤੀ ਨਾਲ ਭ੍ਰਿਸ਼ਟਾਚਾਰ ਤੇ ਅਪਰਾਧੀ ਹੋਰ ਉਤਸਾਹਿਤ ਹੋਣਗੇ ਅਤੇ ਅਪਰਾਧਾਂ ਨੂੰ ਹੋਰ ਬਲ ਮਿਲੇਗਾ, ਜਦਕਿ ਆਮ ਲੋਕਾਂ ਨੂੰ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ, ਨੈਸ਼ਨਲ ਲੀਗਲ ਸਰਵਿਸ ਅਥਾਰਟੀ ਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਨੂੰ ਤੁਰੰਤ ਇਹ ਨੀਤੀ ਵਾਪਸ ਲੈਣ ਦੀ ਅਪੀਲ ਕੀਤੀ ਅਤੇ ਪੁਰਾਣੀ ਚੱਲ ਰਹੀ ਮੌਜੂਦਾ ਨੀਤੀ ਹੀ ਲਾਗੂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੀ ਕਾਰਜਕਾਰੀ ਕਮੇਟੀ ਤੇ ਬਾਰ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਹਮਲਾਵਰਾਂ ਵਲੋਂ ਨੌਜਵਾਨ ਦਾ ਕਤਲ , 6 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਨਸ਼ਾ ਨਾ ਕਰਨ ਦਾ ਸਹੁੰ ਚੁੱਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।