27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ

ਅਜੀਤ ਡੈਸਕ 09-07-2026
ਸ੍ਰੀ ਮੁਕਤਸਰ ਸਾਹਿਬ, 8 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਭੇਜੀ ਗਈ ਡਾਕੂਮੈਂਟਰੀ ਵੈਨ ਨੇ ਪਿੰਡ ਖਿੜਕੀਆਂਵਾਲਾ ਤੇ ਭੁੱਟੀਵਾਲਾ ਵਿਖੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਸਿੱਖਿਆਵਾਂ ਸੰਬੰਧੀ ਜਾਣੂ ਕਰਵਾਇਆ। ਇਸ ਮੌਕੇ ਸੰਬੰਧਿਤ ਪਿੰਡਾਂ ਦੀਆਂ ਸੰਗਤਾਂ ਨੇ ਗੁਰੂ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਹੀ ਉਤਸ਼ਾਹ ਨਾਲ ਵੇਖਿਆ ਅਤੇ ਗੁਰੂ ਜੀ ਵਲੋਂ ਦਿਖਾਏ ਗਏ ਸੱਚੇ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ’ਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਪਿਛਲੀ ਖ਼ਬਰ ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਵਧਾਉਣ ਦੀ ਸਕੀਮ ਸਿਰਫ ਸਰਕਾਰ ਦੇ ਬਿਆਨਾਂ ਤੱਕ ਹੋਈ ਸੀਮਤ ਅਗਲੀ ਖ਼ਬਰ ਭੂ-ਮਾਫ਼ੀਆ ਰਜਬਾਹਾ ਬੰਦ ਹੋਣ ਦੀ ਅਫ਼ਵਾਹ ਫ਼ੈਲਾਅ ਕੇ ਲੋਕਾਂ ਨਾਲ ਠੱਗੀ ਮਾਰਨ ਦੀ ਤਾਕ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।