27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਡਾ. ਬਲਜੀਤ ਕੌਰ

ਅਜੀਤ ਡੈਸਕ 09-07-2026

ਰੁਪਾਣਾ, 8 ਜੁਲਾਈ (ਜਗਜੀਤ ਸਿੰਘ)-ਹਲਕਾ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕੇ ਅਧੀਨ ਪੈਂਦੇ ਪਿੰਡਾਂ ਵਿਚ ਵੱਖ-ਵੱਖ ਮਹਿਕਮਿਆਂ ਦੇ ਉਚ ਅਧਿਕਾਰੀਆ ਨੂੰ ਲੈ ਕੇ ਲੋਕ ਮਿਲਣੀ ਪ੍ਰੋਗਰਾਮ ਸ਼ੁਰੂ ਕੀਤੇ ਹੋਏ ਹਨ, ਜਿਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਮੌਕੇ ’ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਪਿੰਡ ਰੁਪਾਣਾ ਦੇ ਪੰਚਾਇਤ ਘਰ ਵਿਚ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਗਾਰੰਟੀਆਂ ਨੂੰ ਇਕ-ਇਕ ਕਰਕੇ ਪੂਰਾ ਕਰ ਰਹੀ ਹੈ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਕੇ ਸਰਕਾਰ ਨੇ ਆਪਣੀ ਆਖ਼ਰੀ ਗਾਰੰਟੀ ਵੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿਹਤ ਸਿੱਖਿਆ, ਬਿਜਲੀ, ਖੇਤੀਬਾੜੀ ਤੇ ਸਮਾਜਿਕ ਭਲਾਈ ਦੇ ਖੇਤਰ ਵਿਚ ਕਈ ਲੋਕ ਪੱਖੀ ਫ਼ੈਸਲੇ ਲਾਗੂ ਕਰਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਕਰੀਬਨ 10 ਕਰੋੜ ਦੀ ਲਾਗਤ ਨਾਲ ਪਿੰਡ ਰੁਪਾਣਾ ਵਿਚ ਬੱਸ ਸਟੈਂਡ, ਖੇਡ ਮੈਦਾਨ, ਗਲੀਆਂ ਨਾਲੀਆਂ, ਪੰਚਾਇਤ ਘਰ ਆਦਿ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਚਾਇਤ ਘਰ ਤੇ ਨਿਕਾਸੀ ਪਾਣੀ ਪਾਈਪ ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਜਸ਼ਨ ਬਰਾੜ ਲੱਖੇਵਾਲੀ ਨੇ ਆਪਣੇ ਵੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਵਿਨੋਦ ਕੁਮਾਰ ਬੀ.ਡੀ.ਪੀ.ਓ., ਸੈਕਟਰੀ ਦਵਿੰਦਰ ਬਾਘਲਾ, ਸਰਪੰਚ ਰਵਿੰਦਰ ਸਿੰਘ ਹੁੰਦਲ, ਬਲਾਕ ਸੰਮਤੀ ਮੈਂਬਰ ਅਜੈਬ ਸਿੰਘ, ਪੰਚ ਜਵੰਦ ਸਿੰਘ ਖੋਸਾ, ਗੁਰਦੇਵ ਸਿੰਘ ਭਾਊ, ਪੰਚ ਸਵਰਨ ਸਿੰਘ, ਚੀਨਾ ਪੰਚ, ਰਾਜਵਿੰਦਰ ਸਿੰਘ ਭੱਟੀ, ਪਰਮਜੀਤ ਸਿੰਘ, ਧੀਰਾ ਬਰਾੜ, ਸਰਬਜੀਤ ਸਿੰਘ ਮਨੇਸ, ਭੁਪਿੰਦਰ ਸਿੰਘ ਭੋਲਾ, ਮੇਜਰ ਸਿੰਘ ਖੋਸਾ, ਬਾਜ ਸਿੰਘ ਸੰਧੂ, ਨਵਦੀਪ ਸਿੰਘ ਪੰਚ, ਬਲਤੇਜ ਸਿੰਘ ਬਰਾੜ, ਧਰਮਿੰਦਰ ਸਿੰਘ ਹੁੰਦਲ, ਪਿੱਪਲ ਸਿੰਘ, ਜਗਜੀਤ ਸਿੰਘ ਮਨੇਸ, ਡਾ. ਰਣਜੀਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ ਅਗਲੀ ਖ਼ਬਰ ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਵਧਾਉਣ ਦੀ ਸਕੀਮ ਸਿਰਫ ਸਰਕਾਰ ਦੇ ਬਿਆਨਾਂ ਤੱਕ ਹੋਈ ਸੀਮਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।