27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ

ਅਜੀਤ ਡੈਸਕ 09-07-2026
ਫ਼ਰੀਦਕੋਟ, 8 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਠਾਣਾ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ਦੇ ਆਸੇ ਪਾਸੇ ਸ਼ੱਕੀ ਪੁਰਸ਼ਾਂ ਸੰਬੰਧੀ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਜਵੀਰ ਸਿੰਘ ਉਰਫ਼ ਰਾਜੂ ਪੁੱਤਰ ਜਗਜੀਤ ਸਿੰਘ ਵਾਸੀ ਫ਼ਰੀਦਕੋਟ ਜੋ ਕਿ ਮੈਡੀਕਲ ਹਸਪਤਾਲ ਫ਼ਰੀਦਕੋਟ ਦੇ ਆਸ ਪਾਸ ਦੇਖਿਆ ਗਿਆ ਹੈ ਜਿਸ ਪਾਸ ਬਿਨਾਂ ਲਾਇੰਸਸੀ ਦੇਸੀ ਪਿਸਤੌਲ .32 ਬੋਰ ਹੈ ਜੋ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ’ਤੇ ਰੇਡ ਕਰਕੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਇਕ ਪਿਸਟਲ ਦੇਸੀ .32 ਬੋਰ ਰੰਗ ਸਿਲਵਰ ਸਮੇਤ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੀ ਗਈ। ਉਨ੍ਹਾਂ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਦੂਜੀ ਵਾਰ ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਬਣੇ ਹਰਪ੍ਰੀਤ ਸਿੰਘ ਪ੍ਰਿੰਸ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।