24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੰਜਾਬ ’ਚ ਅਗਲੀ ਸਰਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਦੀ ਬਣੇਗੀ-ਮੇਹਰ ਸਿੰਘ ਕਰੀਰਵਾਲੀ

ਅਜੀਤ ਡੈਸਕ 09-07-2026
ਜੈਤੋ, 8 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਵਿਚ ਜੇਕਰ ਕਾਂਗਰਸ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜਦੀ ਹੈ ਤਾਂ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨਾ ਯਕੀਨੀ ਹੈ। ਇਹ ਪ੍ਰਗਟਾਵਾ ਸਾਬਕਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਮੇਹਰ ਸਿੰਘ ਕਰੀਰਵਾਲੀ, ਸਾਬਕਾ ਪ੍ਰਧਾਨ ਪੰਚਾਇਤ ਯੂਨੀਅਨ ਨੇ ਕਰਦਿਆਂ ਕਿਹਾ ਕਿ ਰਾਜਾ ਵੜਿੰਗ ਦੇ ਪ੍ਰਧਾਨ ਵਜੋਂ ਕਾਰਜਕਾਲ ਦੌਰਾਨ ਪਾਰਟੀ ਨੇ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਪੰਜਾਬ ਵਿਚ ਕਾਂਗਰਸ ਦਾ ਆਧਾਰ ਹੋਰ ਮਜ਼ਬੂਤ ਹੋਇਆ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ, ਸਮਰਪਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਨੇ ਕਾਂਗਰਸ ਨੂੰ ਇਕ ਮਜ਼ਬੂਤ ਵਿਰੋਧੀ ਧਿਰ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤ ਤੋਂ ਨਿਰਾਸ਼ ਹਨ ਅਤੇ ਇਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇ।
ਪਿਛਲੀ ਖ਼ਬਰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸਮੂਹਿਕ ਹਨੂੰਮਾਨ ਚਾਲਿਸਾ ਪਾਠਾਂ ਦੇ 51 ਮੰਗਲਵਾਰ ਸੰਪੂਰਨ ਹੋਣ ’ਤੇ ਸਤਿਸੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।