24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 09-07-2026
ਮਲੋਟ, 8 ਜੁਲਾਈ (ਪਾਟਿਲ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ (ਪੰਜਾਬ) ਵਲੋਂ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ (ਰਜਿ.) ਪੰਜਾਬ ਦੇ ਸਹਿਯੋਗ ਨਾਲ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ 125ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਵਿਸ਼ੇਸ਼ ਸਹਿਯੋਗ ਡੀ.ਏ.ਵੀ. ਐਡਵਰਡਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਕੀਤਾ ਗਿਆ, ਜਦਕਿ ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ (ਰਜਿ.) ਪੰਜਾਬ ਇਸ ਸਮਾਗਮ ਦੇ ਸਹਿਯੋਗੀ ਸੰਸਥਾ ਵਜੋਂ ਸ਼ਾਮਿਲ ਰਹੀ। ਸਮਾਗਮ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਸਤੀਸ਼ ਅਸੀਜਾ ਨੇ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੈਮੀਨਾਰ, ਕੁਇਜ ਮੁਕਾਬਲਾ ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਅਧਿਆਪਕਾਂ, ਆਯੋਜਕਾਂ ਤੇ ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਪ੍ਰਿੰਸ ਬਾਂਸਲ ਚੀਫ਼ ਅਤੇ ਸੂਬਾ ਪ੍ਰਧਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸੀ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਦੀ ਬਣੇਗੀ-ਮੇਹਰ ਸਿੰਘ ਕਰੀਰਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।