07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜੈਤੋ ਵਿਖੇ ਵਾਰਿਸ ਪੰਜਾਬ ਦੇ ਵਲੋਂ ਯੂਥ ਇਕੱਠ ਤੇ ਰੋਡ ਸ਼ੋਅ ਜਗਨਪ੍ਰੀਤ ਸਿੰਘ ਬਣੇ ਯੂਥ ਪ੍ਰਧਾਨ

ਅਜੀਤ ਡੈਸਕ 11-07-2026

ਜੈਤੋ, 10 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਵਾਰਿਸ ਪੰਜਾਬ ਵਲੋਂ ਅੱਜ ਜੈਤੋ ਵਿਖੇ ਯੂਥ ਦਾ ਵਿਸ਼ੇਸ਼ ਇਕੱਠ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਨੌਜਵਾਨਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਰਹੀ। ਸਮਾਗਮ ਵਿਚ ਵਾਰਿਸ ਪੰਜਾਬ ਦੇ ਹਲਕਾ ਜੈਤੋ ਤੋਂ ਉਮੀਦਵਾਰ ਸੰਦੀਪ ਕੌਰ ਖ਼ਾਲਸਾ, ਬਲਾਕ ਪ੍ਰਧਾਨ ਗੁਰਪਿਆਰ ਸਿੰਘ, ਬਾਬਾ ਮਨਪ੍ਰੀਤ ਸਿੰਘ (ਦਮਦਮੀ ਟਕਸਾਲ), ਦਫ਼ਤਰ ਇੰਚਾਰਜ ਮਨਜੀਤ ਸਿੰਘ ਅਤੇ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਭਾਈ ਸਰਬਜੀਤ ਸਿੰਘ ਖ਼ਾਲਸਾ ਵਲੋਂ ਜੈਤੋ ਵਿਖੇ ਬਣਾਏ ਗਏ ਦਫ਼ਤਰ ਤੋਂ ਦਲੇਰ ਸਿੰਘ ਡੋਡ ਸਮੇਤ ਸਮੂਹ ਟੀਮ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼ਹਿਰ ਵਿਚ ਰੋਡ ਸ਼ੋਅ ਕੱਢਿਆ ਗਿਆ। ਆਗੂਆਂ ਨੇ ਨੌਜਵਾਨਾਂ ਨੂੰ ਸਮਾਜਿਕ ਜਾਗਰੂਕਤਾ, ਹੱਕਾਂ ਦੀ ਰਾਖੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਯੂਥ ਇਕੱਠ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਭਾਈ ਜਗਨਪ੍ਰੀਤ ਸਿੰਘ ਨੂੰ ਵਾਰਿਸ ਪੰਜਾਬ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ਦਾ ਹਾਜ਼ਰ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਸਮਾਗਮ ਦੇ ਅੰਤ ਵਿਚ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।

ਪਿਛਲੀ ਖ਼ਬਰ ਆਖ਼ਰ ਕਦੋਂ ਭਰਿਆ ਜਾਵੇਗਾ ਇਹ ਸੜਕ ’ਤੇ ਕੰਢੇ ਬਣਿਆ ਡੂੰਘਾ ਟੋਇਆ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।