07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਆਪ’ ਦਾ ਪ੍ਰਧਾਨ ਬਣਾਉਣ ਲਈ ਕਾਂਗਰਸ ਨੇ ਮਦਦ ਕੀਤੀ-ਪਰਮਬੰਸ ਸਿੰਘ ਰੋਮਾਣਾ

ਅਜੀਤ ਡੈਸਕ 11-07-2026

ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਨਗਰ ਕੌਂਸਲ ਫ਼ਰੀਦਕੋਟ ਦੀ ਪ੍ਰਧਾਨਗੀ ਦੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਬਲਜਿੰਦਰ ਸਿੰਘ ਬੱਬੂ ਅਹੂਜਾ ਦੇ ਚੁਣੇ ਜਾਣ ਪਿੱਛੇ ਕਾਂਗਰਸ ਦਾ ਹੱਥ ਹੈ। ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਲਗਾਉਂਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੇ 9 ਮੈਂਬਰਾਂ ਵਿਚੋਂ 3 ਮੈਂਬਰ ਪ੍ਰਧਾਨਗੀ ਨੂੰ ਲੈ ਕੇ ਬਾਗੀ ਹੋ ਗਏ ਸਨ। ਘੱਟ ਗਿਣਤੀ ਹੋਣ ਦੇ ਬਾਵਜੂਦ ਉਸ ਨੇ ਕਾਂਗਰਸ ਦਾ ਸਹਾਰਾ ਲੈਂਦਿਆਂ ਪ੍ਰਧਾਨਗੀ ਦੀ ਚੋਣ ਜਿੱਤੀ। ਆਪ ਨੇ ਕਾਂਗਰਸ ਦੇ 8 ਅਤੇ 1 ਆਜ਼ਾਦ ਉਮੀਦਾਵਰ ਅਤੇ ਵਿਧਾਇਕ ਦੀ ਆਪਣੀ ਵੋਟ ਨੇ 16 ਮੈਂਬਰ ਕਰਦਿਆਂ ਘੱਟ ਗਿਣਤੀ ਮੈਂਬਰਾਂ ਵਾਲੀ ਪਾਰਟੀ ਦਾ ਪ੍ਰਧਾਨ ਬਣਾ ਦਿੱਤਾ। ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਨਗਰ ਕੌਂਸਲਰਾਂ ਦੀ ਹਾਜ਼ਰੀ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ 25 ਮੈਂਬਰੀ ਨਗਰ ਕੌਂਸਲ ਵਿਚ ਆਪ ਦੇ 9, ਕਾਂਗਰਸ ਦੇ 8 ਤੇ ਸ਼੍ਰੋਮਣੀ ਅਕਾਲੀ ਦਲ ਦੇ 7 ਅਤੇ 1 ਆਜ਼ਾਦ ਮੈਂਬਰ ਸਨ। ਜਦੋਂ ਕਿ 26ਵੀਂ ਵੋਟ ਆਪ ਵਿਧਾਇਕ ਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਪੰਜਾਬ ਭਰ ਵਿਚ ਤਾਂ ਆਪ ਦੇ ਵਿਰੁੱਧ ਮੁਜ਼ਾਹਰੇ ਕਰ ਰਹੀ ਹੈ, ਤੇ ਇੱਥੇ ਕਾਂਗਰਸ ਦਾ ਵੱਖਰਾ ਰੂਪ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੂੰ ਪੁੱਛਿਆ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾਉਣ ਲਈ ਕੀ ਸੌਦੇ ਬਾਜ਼ੀ ਕੀਤੀ ਹੈ। ਉਸ ਨੂੰ ਜਨਤਕ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ, ਐਮ.ਸੀ. ਵਿਕਾਸ ਵਿੱਕੀ, ਅਮਨ ਵੜਿੰਗ, ਸ਼ੰਟੂ ਤੋਂ ਇਲਾਵਾ ਮਹਿਲਾ ਕੌਂਸਲਰ ਹਾਜ਼ਰ ਸਨ।

ਪਿਛਲੀ ਖ਼ਬਰ ਨਸ਼ੇ ’ਚ ਝੂਲਦੇ ਆ ਰਹੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਕੋਹਾਰ ਵਾਲਾ ’ਚ ਜਨਤਕ ਮਿਲਣੀ , ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।