07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 11-07-2026
ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਲਾਵਾਰਿਸ ਗਊਧਨ ਦੀ ਸਾਂਭ-ਸੰਭਾਲ, ਗਊਸ਼ਾਲਾਵਾਂ ਦੇ ਪ੍ਰਬੰਧਾਂ ਅਤੇ ਗਊਧਨ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਉਪਰੰਤ ਉਨ੍ਹਾਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦਾ ਦੌਰਾ ਕਰਕੇ ਗਊਆਂ ਦੀ ਦੇਖਭਾਲ, ਚਾਰੇ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਮੀਟਿੰਗ ਦੌਰਾਨ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਧਨ ਦੀ ਸੁਰੱਖਿਆ ਅਤੇ ਭਲਾਈ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮਦੇ ਲਾਵਾਰਿਸ ਗਊਧਨ ਨੂੰ ਸਮੇਂ ਸਿਰ ਸਰਕਾਰੀ ਜਾਂ ਰਜਿਸਟਰਡ ਗਊਸ਼ਾਲਾਵਾਂ ਵਿਚ ਪਹੁੰਚਾਉਣਾ ਸਾਰੇ ਸਬੰਧਿਤ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿਚ ਹੋਰ ਤੇਜ਼ੀ ਲਿਆਉਣ ਅਤੇ ਆਪਸੀ ਤਾਲਮੇਲ ਨਾਲ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨਗਰ ਕੌਂਸਲ ਅਤੇ ਹੋਰ ਸਥਾਨਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਲਾਵਾਰਿਸ ਗਊਧਨ ਨੂੰ ਜਲਦ ਤੋਂ ਜਲਦ ਗਊਸ਼ਾਲਾਵਾਂ ਵਿਚ ਭੇਜਣ ਦੀ ਕਾਰਵਾਈ ਨੂੰ ਮੁਹਿੰਮ ਵਜੋਂ ਚਲਾਇਆ ਜਾਵੇ। ਉਨ੍ਹਾਂ ਦੱਸਿਆ ਕਿ ਗਊਸ਼ਾਲਾ/ਗਊਧਨ ਦੀ ਭਲਾਈ ਨਗਰ ਕੌਂਸਲ ਵਲੋਂ ਗਊਸੈਸ ਦਾ 30 ਲੱਖ ਰੁਪਏ ਜਲਦੀ ਦਿੱਤਾ ਜਾਵੇਗਾ। ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਗਊਧਨ ਦੀ ਸੰਭਾਲ ਲਈ ਠੋਸ ਕਦਮ ਚੁੱਕ ਰਹੀ ਹੈ। ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ ਨੇ ਉਪ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਗਊਸ਼ਾਲਾ ਵਿਚ ਗਊਧਨ ਦੀ ਸੰਭਾਲ ਲਈ ਹਰ ਲੋੜੀਂਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਦੁਰਗੇਸ਼ ਸ਼ਰਮਾ, ਡੀ.ਐਸ.ਪੀ. ਸਥਾਨਕ ਨਵੀਨ ਕੁਮਾਰ, ਇੰਚਾਰਜ ਜ਼ਿਲ੍ਹਾ ਟਰੈਫ਼ਿਕ ਵਕੀਲ ਸਿੰਘ, ਡਾ. ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ. ਜਸਵਿੰਦਰ ਗਰਗ, ਈ.ਓ ਨਗਰ ਕੌਂਸਲ ਅੰਮ੍ਰਿਤ ਲਾਲ, ਬੀ.ਡੀ.ਪੀ.ਓ ਜੈਤੋ ਇਕਬਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜੀਵ ਸਿੰਗਲਾ ਨੇ ਤੁਲਸੀ ਦੇ 108 ਪੌਦੇ ਮੁਫ਼ਤ ਵੰਡ ਕੇ ਮਨਾਇਆ ਜਨਮ ਦਿਨ ਅਗਲੀ ਖ਼ਬਰ ਸੰਤ ਸ੍ਰੀ ਸਤ ਮੁਨੀ ਜੀ ਸਰਬਸੰਮਤੀ ਨਾਲ ਉੱਤਰ ਪੰਗਤ ਅਲਮਸਤ ਸਾਹਿਬ ਦੇ ਮੁੱਖ ਮਹੰਤ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।